ਗੈਂਗਸਟਰ ਲਾਰੈਂਸ ਬਿਸ਼ਨੋਈ ਦਿੱਲੀ ਵਾਪਸ ਜਾਵੇਗਾ, NIA ਦੀ ਟੀਮ ਕਰੇਗੀ ਪੁੱਛਗਿੱਛ।

ਗੈਂਗਸਟਰ ਲਾਰੈਂਸ ਬਿਸ਼ਨੋਈ ਦਿੱਲੀ ਵਾਪਸ ਜਾਵੇਗਾ, NIA ਦੀ ਟੀਮ ਕਰੇਗੀ ਪੁੱਛਗਿੱਛ।

ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਨ.ਆਈ.ਏ. ਵੱਲੋਂ ਯੂ.ਏ.ਪੀ.ਏ. ਤਹਿਤ ਲਾਰੈਂਸ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਐੱਨ.ਆਈ.ਏ. ਦੀ ਟੀਮ ਕੱਲ੍ਹ ਵੀਰਵਾਰ ਨੂੰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਲੈ ਕੇ ਜਾਵੇਗੀ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ 6 ਗੈਂਗਸਟਰਾਂ ਦੇ ਨਾਂ ਸ਼ਾਮਲ ਹਨ। ਦੱਸ ਦੇਈਏ ਕਿ ਪੰਜਾਬ ਪੁਲਿਸ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤਿਹਾੜ ਜੇਲ੍ਹ ਤੋਂ ਰਿਮਾਂਡ ‘ਤੇ ਪੰਜਾਬ ਲਿਆਈ ਸੀ। ਲਾਰੈਂਸ ਨੂੰ ਪੁਲਿਸ ਵੱਲੋਂ ਪੂਰੀ ਸੁਰੱਖਿਆ ਨਾਲ 15 ਜੂਨ ਨੂੰ ਪੰਜਾਬ ਲਿਆਂਦਾ ਗਿਆ ਸੀ ਅਤੇ ਉਹ ਪੰਜਾਬ ਪੁਲਿਸ ਦੇ ਰਿਮਾਂਡ 'ਤੇ ਹੈ। ਪਤਾ ਲੱਗਾ ਹੈ ਕਿ ਕੱਲ੍ਹ ਸਵੇਰੇ ਐੱਨ.ਆਈ.ਏ. ਦੀ ਟੀਮ ਉਸ ਨੂੰ ਵਾਪਸ ਦਿੱਲੀ ਲੈ ਕੇ ਜਾਵੇਗੀ।