ਅਸ਼ੋਕ ਗਹਿਲੋਤ ਨੇ ਭਗਵੰਤ ਮਾਨ ਨੂੰ ਪਾਣੀ ਦੇ ਮੁੱਦੇ ਨੂੰ ਲੈ ਕੇ ਲਾਇਆ ਫੋਨ, ਮਿਲਿਆ ਭਰੋਸਾ। 

 ਅਸ਼ੋਕ ਗਹਿਲੋਤ ਨੇ ਭਗਵੰਤ ਮਾਨ ਨੂੰ ਪਾਣੀ ਦੇ ਮੁੱਦੇ ਨੂੰ ਲੈ ਕੇ ਲਾਇਆ ਫੋਨ, ਮਿਲਿਆ ਭਰੋਸਾ। 

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਗੰਗਨਹਿਰ 'ਚ ਪਾਣੀ ਨਾ ਛੱਡੇ ਜਾਣ ਦੇ ਮੁੱਦੇ 'ਤੇ ਵੀਰਵਾਰ ਯਾਨੀ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ 'ਤੇ ਗੱਲ ਕੀਤੀ। ਗਹਿਲੋਤ ਨੇ ਸੋਸ਼ਲ ਮੀਡੀਆ ਮੰਚ 'ਐਕਸ' (ਪਹਿਲਾਂ ਜੋ ਟਵਿੱਟਰ ਸੀ) ਦੇ ਜ਼ਰੀਏ ਇਹ ਜਾਣਕਾਰੀ ਦਿੱਤੀ।

                           Image
ਗਹਿਲੋਤ ਨੇ ਟਵੀਟ ਕਰਦਿਆਂ ਲਿਖਿਆ ਕਿ ਗੰਗਨਹਿਰ ਵਿਚ ਪਾਣੀ ਨਾ ਆਉਣ ਦੇ ਮੁੱਦੇ 'ਤੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ 'ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਛੇਤੀ ਹੀ ਇਸ ਸਮੱਸਿਆ ਦਾ ਹੱਲ ਕੱਢ ਦਿੱਤਾ ਜਾਵੇਗਾ। ਦੱਸ ਦੇਈਏ ਕਿ ਗੰਗਨਹਿਰ ਪ੍ਰਾਜੈਕਟ ਸੂਬੇ ਦੇ ਬੀਕਾਨੇਰ ਡਵੀਜ਼ਨ ਦੇ ਕੁਝ ਜ਼ਿਲ੍ਹਿਆਂ ਵਿਚ ਸਿੰਚਾਈ ਅਤੇ ਪੀਣ ਵਾਲੀ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ 'ਚ ਮਹੱਤਵਪੂਰਨ ਹੈ।