ਗੂਗਲ ਨੇ ਖ਼ਾਸ ਅੰਦਾਜ਼ ''ਚ ਚੰਦਰਯਾਨ-3 ਦੀ ਸਫ਼ਲਤਾ ਦੀ ਇਸਰੋ ਨੂੰ ਦਿੱਤੀ ਵਧਾਈ। 

 ਗੂਗਲ ਨੇ ਖ਼ਾਸ ਅੰਦਾਜ਼ ''ਚ ਚੰਦਰਯਾਨ-3 ਦੀ ਸਫ਼ਲਤਾ ਦੀ ਇਸਰੋ ਨੂੰ ਦਿੱਤੀ ਵਧਾਈ। 

ਭਾਰਤ ਦੀ ਕਾਮਯਾਬੀ 'ਤੇ ਗੂਗਲ ਨੇ ਖ਼ਾਸ ਅੰਦਾਜ਼ 'ਚ ਭਾਰਤ ਨੂੰ ਵਧਾਈ ਦਿੱਤੀ ਹੈ। ਗੂਗਲ ਨੇ ਡੂਡਲ ਬਣਾ ਕੇ ਚੰਦਰਯਾਨ-3 ਦੀ ਸਫਲਤਾ 'ਤੇ ਭਾਰਤ ਦੀ ਪ੍ਰਾਪਤੀ ਦਾ ਜਸ਼ਨ ਮਨਾਇਆ। ਭਾਰਤ ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰਨ ਵਾਲਾ ਦੁਨੀਆ ਦਾ ਪਹਿਲਾ ਅਤੇ ਇਕਮਾਤਰ ਦੇਸ਼ ਬਣ ਗਿਆ ਹੈ। ਦੱਸ ਦੇਈਏ ਕਿ ਚੰਦਰਯਾਨ-3 ਪੁਲਾੜ ਯਾਨ 14 ਜੁਲਾਈ, 2023 ਨੂੰ ਭਾਰਤ ਦੇ ਆਂਧਰਾ ਪ੍ਰਦੇਸ਼ ਦੇ ਸ਼੍ਰੀਹਰਿਕੋਟਾ ਰੇਂਜ 'ਚ ਸਤੀਸ਼ ਧਵਨ ਪੁਲਾੜ ਕੇਂਦਰ ਤੋਂ ਲਾਂਚ ਕੀਤਾ ਗਿਆ ਸੀ ਅਤੇ 23 ਅਗਸਤ, 2023 ਨੂੰ ਸ਼ਾਮ ਦੇ 6 ਵਜ ਕੇ 4 ਮਿੰਟ 'ਤੇ ਚੰਦਰਮਾ ਦੇ ਦੱਖਣੀ ਧਰੁਵ 'ਤੇ ਸਫਲਤਾਪੂਰਵਕ ਸਾਫਟ ਲੈਂਡਿੰਗ ਕੀਤੀ।

ਚੰਦਰਮਾ 'ਤੇ ਉਤਰਨਾ ਇਕ ਮੁਸ਼ਕਿਲ ਕੰਮ ਹੈ। ਇਸਤੋਂ ਪਹਿਲਾਂ ਸਿਰਫ ਸੰਯੁਕਤ ਰਾਜ ਅਮਰੀਕਾ, ਚੀਨ ਅਤੇ ਸਾਬਕਾ ਸੋਵੀਅਤ ਯੂਨੀਅਨ ਨੇ ਚੰਦਰਮਾ 'ਤੇ ਸਫਲਤਾਪੂਰਵਕ ਸਾਫਟ ਲੈਂਡਿੰਗ ਕੀਤੀ ਹੈ ਪਰ ਕੋਈ ਵੀ ਦੇਸ਼ ਇਸਤੋਂ ਪਹਿਲਾਂ ਚੰਦਰਮਾ ਦੇ ਦੱਖਣੀ ਧਰੁਵ ਖੇਤਰ ਤਕ ਨਹੀਂ ਪਹੁੰਚ ਸਕਿਆ। ਭਾਰਤ ਨਾ ਸਿਰਫ ਚੰਦਰਮਾ 'ਤੇ ਪਹੁੰਚਣ ਵਾਲਾ ਚੌਥਾ ਦੇਸ਼ ਬਣ ਗਿਆ, ਸਗੋਂ ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰਨ ਵਾਲਾ ਪਹਿਲਾ ਦੇਸ਼ ਵੀ ਬਣ ਗਿਆ ਹੈ। ਭਾਰਤ ਦੀ ਇਸ ਇਤਿਹਾਸਿਕ ਸਫਲਤਾ 'ਤੇ ਗੂਗਲ ਨੇ ਡੂਡਲ ਬਣਾ ਕੇ ਭਾਰਤ ਨੂੰ ਵਧਾਈ ਦਿੱਤੀ ਹੈ। ਦੱਸ ਦੇਈਏ ਕਿ ਗੂਗਲ ਖ਼ਾਸ ਮੌਕੇ 'ਤੇ ਕਿਸੇ ਪ੍ਰਸਿੱਧ ਵਿਅਕਤੀ ਦੀ ਯਾਦ 'ਚ ਡੂਡਲ ਬਣਾਉਂਦਾ ਹੈ। ਹੁਣ ਭਾਰਤ ਦੇ ਚੰਦਰਯਾਨ-3 ਦੀ ਸਫਲਤਾ 'ਤੇ ਵੀ ਗੂਗਲ ਨੇ ਇਕ ਕਮਾਲ ਦਾ ਡੂਡਲ ਪੇਸ਼ ਕੀਤਾ ਹੈ। ਸਿਰਫ ਇੰਨਾ ਹੀ ਨਹੀਂ ਗੂਗਲ ਅਤੇ ਅਲਫਾਬੇਟ ਦੇ ਸੀ.ਈ.ਓ. ਸੁੰਦਰ ਪਿਚਾਈ ਨੇ ਵੀ ਇਸਰੋ ਅਤੇ ਭਾਰਤ ਨੂੰ ਵਧਾਈ ਦਿੱਤੀ ਹੈ।

                        Image

ਉਨ੍ਹਾਂ ਮਾਈਕ੍ਰੋ ਬਲਾਗਿੰਗ ਪਲੇਟਫਾਰਮ 'ਤੇ ਪੋਸਟ ਕੀਤਾ, 'ਕਿੰਨਾ ਸ਼ਾਨਦਾਰ ਪਲ ਹੈ! ਚੰਦਰਮਾ 'ਤੇ ਚੰਦਰਯਾਨ-3 ਦੀ ਸਫਲ ਲੈਂਡਿੰਗ ਲਈ ਇਸਰੋ ਨੂੰ ਵਧਾਈ। ਇਸ ਦੇ ਨਾਲ ਹੀ ਅੱਜ ਭਾਰਤ ਚੰਦਰਮਾ ਦੇ ਦੱਖਣੀ ਧਰੁਵ ਖੇਤਰ 'ਤੇ ਸਫਲਤਾਪੂਵਰਕ ਸਾਫਟ ਲੈਂਡਿੰਗ ਕਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।'