ਪੰਜਾਬ ਸਰਕਾਰ ਦਾ ਸੂਬੇ ਦੇ ਲੋਕਾਂ ਲਈ ਵੱਡਾ ਕਦਮ,ਕੀਤਾ ਇਹ ਐਲਾਨ

ਪੰਜਾਬ ਸਰਕਾਰ ਦਾ ਸੂਬੇ ਦੇ ਲੋਕਾਂ ਲਈ ਵੱਡਾ ਕਦਮ,ਕੀਤਾ ਇਹ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਜਨਤਾ ਲਈ ਇਕ ਹੋਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਮਾਨ ਸਰਕਾਰ ਵਲੋਂ ਪੰਜਾਬ ਵਿਚ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਤੋਂ ਬਾਅਦ ਹੁਣ ਨਵੇਂ ਹੈਲਥ ਕੇਅਰ ਸੈਂਟਰ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ। ਮਾਨ ਨੇ ਸੋਸ਼ਲ ਮੀਡੀਆ ’ਤੇ ਆਖਿਆ ਹੈ ਕਿ ਅੱਜ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਸੂਬੇ ’ਚ ਸੈਕੰਡਰੀ ਸਿਹਤ ਸਹੂਲਤਾਂ ਨੂੰ ਲੈ ਕੇ ਖਾਸ ਤੌਰ ’ਤੇ ਚਰਚਾ ਹੋਈ। 

              Image

ਮਾਨ ਨੇ ਕਿਹਾ ਕਿ ਅਸੀਂ ਜਲਦ ਹੀ ਪੰਜਾਬ ’ਚ ਨਵੇਂ ਹੈਲਥ ਕੇਅਰ ਸੈਂਟਰ ਖੋਲ੍ਹਣ ਜਾ ਰਹੇ ਹਾਂ ਜੋ ਕਿ ਆਧੁਨਿਕ ਤਕਨੀਕ ਨਾਲ ਲੈਸ ਹੋਣਗੇ ਅਤੇ ਵਿਭਾਗ ਨੂੰ ਅਗਲੇ ਕੁੱਝ ਮਹੀਨਿਆਂ ’ਚ ਹੀ ਇਹ ਸੈਂਟਰ ਲੋਕਾਂ ਨੂੰ ਸਮਰਪਿਤ ਕਰਨ ਨੂੰ ਕਿਹਾ ਹੈ। ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣੀਆਂ ਸਾਡੀ ਗਾਰੰਟੀ ਹੈ ਜੋ ਅਸੀਂ ਪੂਰੀ ਕਰ ਰਹੇ ਹਾਂ।