- Updated: February 24, 2026 09:56 PM
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ। ਬਾਜਵਾ ਨੇ ਇਕ ਟਵੀਟ ਰਾਹੀਂ ਮੁੱਖ ਮੰਤਰੀ ਦੀ ਕਾਰਜਪ੍ਰਣਾਲੀ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਦੀ ਤੁਲਨਾ 'ਮਹਾਰਾਜਾ' ਨਾਲ ਕੀਤੀ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਇਕ ਪ੍ਰਸਿੱਧ ਗਾਇਕ ਦੀ ਸੁਰੱਖਿਆ ਉਸ ਸਮੇਂ ਵਾਪਸ ਲੈ ਲਈ, ਜਦੋਂ ਉਸ ਨੇ ਇਕ ਸਿਆਸੀ ਆਗੂ (ਸੁਖਬੀਰ ਬਾਦਲ) ਨਾਲ ਮੁਲਾਕਾਤ ਕੀਤੀ। ਬਾਜਵਾ ਨੇ ਇਸ ਕਾਰਵਾਈ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਇਹ ਇਕ ਖ਼ਤਰਨਾਕ ਸੰਦੇਸ਼ ਦਿੰਦਾ ਹੈ ਕਿ ਪੁਲਸ ਅਤੇ ਪ੍ਰਸ਼ਾਸਨ ਸਿਰਫ਼ ਇਕ ਵਿਅਕਤੀ ਨੂੰ ਖੁਸ਼ ਕਰਨ ਲਈ ਕੰਮ ਕਰ ਰਹੇ ਹਨ।
CM Mann withdrew security of a prominent singer soon after he met a political leader. This sends a dangerous message that police and administration exist to please one individual.
The same @BhagwantMann who promised to end VIP culture now behaves like the “Maharaja of Satauj.”…
— Partap Singh Bajwa (@Partap_Sbajwa) February 24, 2026
ਬਾਜਵਾ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਜਿਸ ਭਗਵੰਤ ਮਾਨ ਨੇ ਪੰਜਾਬ ਵਿੱਚੋਂ 'ਵੀ.ਆਈ.ਪੀ. ਕਲਚਰ' ਖ਼ਤਮ ਕਰਨ ਦਾ ਵਾਅਦਾ ਕੀਤਾ ਸੀ, ਉਹ ਹੁਣ ਖੁਦ "ਸਤੌਜ ਦੇ ਮਹਾਰਾਜਾ" ਵਾਂਗ ਵਿਵਹਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਵੇਲੇ 'ਹਉਮੈ ਦੇ ਰਾਜ' ਦੀ ਨਹੀਂ, ਸਗੋਂ 'ਕਾਨੂੰਨ ਦੇ ਰਾਜ' ਦੀ ਲੋੜ ਹੈ।
ਕਾਂਗਰਸੀ ਆਗੂ ਦੇ ਇਸ ਬਿਆਨ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਇਕ ਵਾਰ ਫਿਰ ਸੁਰੱਖਿਆ ਵਾਪਸ ਲੈਣ ਦੇ ਮੁੱਦੇ 'ਤੇ ਚਰਚਾ ਛਿੜ ਗਈ ਹੈ। ਫਿਲਹਾਲ ਇਸ ਮਾਮਲੇ 'ਤੇ ਸਰਕਾਰ ਜਾਂ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।
Security of a prominent Punjabi singer has been withdrawn hours after his meeting with SAD chief Sukhbir Singh Badal.
— Kanchan Vasdev (@kanchan99) February 24, 2026
ਇਸ ਦੇ ਨਾਲ ਹੀ ਇਕ ਪੱਤਰਕਾਰ ਨੇ ਟਵੀਟ ਰਾਹੀਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਸਿੰਗਰ ਵੱਲੋਂ ਸੁਖਬੀਰ ਬਾਦਲ ਨਾਲ ਮੁਲਾਕਾਤ ਕੀਤੀ ਗਈ ਸੀ, ਇਸ ਲਈ ਉਸ ਦੀ ਸਕਿਓਰਿਟੀ ਵਾਪਸ ਲਈ ਗਈ। ਇਸ ਦੇ ਨਾਲ ਇਹ ਉਸ ਨੇ ਕਿਹਾ ਕਿ ਪ੍ਰਤਾਪ ਬਾਜਵਾ ਨੇ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਮੁੱਦਾ ਚੁੱਕਿਆ ਹੈ।