- Updated: July 07, 2024 04:09 PM
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਲੁਧਿਆਣਾ ਪਹੁੰਚੇ। ਉਨ੍ਹਾਂ ਨੇ 3 ਦਿਨ ਪਹਿਲਾਂ ਹੋਏ ਕਾਤਲਾਨਾ ਹਮਲੇ 'ਚ ਬੁਰੀ ਤਰ੍ਹਾਂ ਜ਼ਖਮੀ ਹੋਏ ਸ਼ਿਵ ਸੈਨਾ (ਊਧਵ ਠਾਕਰੇ) ਦੇ ਆਗੂ ਸੰਦੀਪ ਥਾਪਰ ਗੋਰਾ ਦਾ ਹਾਲ-ਚਾਲ ਪੁੱਛਿਆ। ਇਸ ਦੌਰਾਨ ਸਰਕਟ ਹਾਊਸ 'ਚ ਪੁੱਜੇ ਰਾਜਪਾਲ ਪੁਰੋਹਿਤ ਨੇ ਕਿਹਾ ਕਿ ਪੁਲਸ ਵੱਲੋਂ ਮਾਮਲੇ 'ਚ ਮੁਲਜ਼ਮਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਸ਼ਲਾਘਾਯੋਗ ਹੈ।
ਹਾਲਾਂਕਿ ਸੂਬੇ 'ਚ ਨਸ਼ੇ ਦੀ ਸਮੱਸਿਆ ਬਹੁਤ ਗੰਭੀਰ ਹੈ। ਉਨ੍ਹਾਂ ਸ਼ਿਵ ਸੈਨਾ ਆਗੂ ਦਾ ਇਲਾਜ ਕਰ ਰਹੇ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸੂਬੇ 'ਚ ਅਮਨ-ਕਾਨੂੰਨ ਦੀ ਹਾਲਤ ਚਿੰਤਾ ਦਾ ਵਿਸ਼ਾ ਹੈ ਪਰ ਪੁਲਸ ਦਾ ਕੰਮਕਾਜ ਵਧੀਆ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦਾ ਤੀਜਾ ਦੋਸ਼ੀ ਵੀ ਜਲਦੀ ਹੀ ਫੜ੍ਹ ਲਿਆ ਜਾਵੇਗਾ। ਉਨ੍ਹਾਂ ਪੁਲਸ ਨੂੰ ਸ਼ਿਵ ਸੈਨਾ ਆਗੂ ਦੇ ਗੰਨਮੈਨ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ 'ਤੇ ਹਮਲੇ ਦੇ ਮਾਮਲੇ ਦੀ ਜਾਂਚ ਦੀ ਉਹ ਖ਼ੁਦ ਨਿਗਰਾਨੀ ਕਰਨਗੇ।