ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਹੋਈ ਫਾਇਰਿੰਗ ਦੇ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਵੱਲੋਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਸੂਤਰਾਂ ਮੁਤਾਬਕ ਫੜੇ ਗਏ ਤਿੰਨੋਂ ਮੁਲਜ਼ਮ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ। ਵਾਰਦਾਤ ਵਾਲੀ ਰਾਤ ਮੁਲਜ਼ਮ ਮੋਟਰਸਾਈਕਲ ‘ਤੇ ਸਵਾਰ ਹੋਏ ਕੇ ਆਏ ਸਨ।

ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਸਬੰਧੀ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਪੂਰੇ ਮਾਮਲੇ ਵਿੱਚ ਅੱਜ ਦੁਪਹਿਰ ਕਰੀਬ 1 ਵਜੇ ਪੁਲਿਸ ਅਧਿਕਾਰੀ ਪ੍ਰੈੱਸ ਕਾਨਫਰੰਸ ਕਰੇਗੀ। ਇਸ ਦੌਰਾਨ ਪਟਿਆਲਾ ਰੇਂਜ ਦੇ ਡੀਆਈਜੀ ਕੁਲਦੀਪ ਸਿੰਘ ਚਾਹਲ ਵੀ ਮੌਜੂਦ ਰਹਿਣਗੇ। ਪ੍ਰੈੱਸ ਕਾਨਫਰੰਸ ਦੌਰਾਨ ਅਧਿਕਾਰੀਆਂ ਵੱਲੋਂ ਵੱਡੇ ਖੁਲਾਸੇ ਕੀਤੇ ਜਾ ਸਕਦੇ ਹਨ।

ਦੱਸ ਦੇਈਏ ਕਿ ਪਿੰਡ ਫਰਵਾਹੀ ਵਿਖੇ ਗੁਲਾਬ ਸਿੱਧੂ ਦੇ ਘਰ ‘ਤੇ 12-13 ਸਤੰਬਰ ਦੀ ਦਰਮਿਆਨੀ ਰਾਤ ਕਰੀਬ 1:30 ਵਜੇ ਤੋਂ 2 ਵਜੇ ਦੇ ਵਿਚਕਾਰ ਫਾਇਰਿੰਗ ਹੋਈ ਸੀ। ਸਿੱਧੂ ਦੇ ਘਰ ਦੇ ਬਾਹਰ ਪਹੁੰਚਦੇ ਹੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ। ਘਟਨਾ ਦੌਰਾਨ ਗਾਇਕ ਘਰ ਵਿੱਚ ਮੌਜੂਦ ਨਹੀਂ ਸੀ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਸੀ, ਜਿਸ ਵਿੱਚ ਬਾਈਕ ਸਵਾਰ ਹਮਲਾਵਰ ਦੇਖੇ ਗਏ।