- Updated: April 14, 2026 02:50 PM
ਜੰਡਿਆਲਾ ਗੁਰੂ ਦੇ ਵੈਰੋਵਾਲ ਰੋਡ ਦੇ ਉੱਪਰ ਇੱਕ ਵਾਰ ਫਿਰ ਤੋਂ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਕਾਰਨ ਦੋ ਵਿਅਕਤੀ ਗੰਭੀਰ ਜ਼ਖਮੀ ਹੋਏ ਹਨ। ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਿਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਭੇਜਿਆ ਗਿਆ ਹੈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੀੜਤ ਪਰਿਵਾਰ ਨੇ ਦੱਸਿਆ ਕਿ 21000 ਰੁਪਏ ਕਰਿਆਨਾ ਸਟੋਰ ਦਾ ਦੇਣਾ ਸੀ। ਉਸ ਨੂੰ ਲੈ ਕੇ ਕਰਿਆਨਾ ਸਟੋਰ ਦੇ ਮਾਲਕ ਵੱਲੋਂ ਕੁਝ ਨੌਜਵਾਨਾਂ ਨੂੰ ਲੈ ਕੇ ਸਾਡੇ ਘਰ ਦੇ ਅੰਦਰ ਦਾਖਲ ਹੋਏ ਅਤੇ ਸਾਡੀਆਂ ਚੀਜ਼ਾਂ ਚੁੱਕਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਦੇ ਵਿੱਚ ਤਿੰਨ ਤੋਂ ਚਾਰ ਫਾਇਰ ਕੀਤੇ ਗਏ ਜੋ ਕਿ ਤਿੰਨ ਫਾਇਰ ਦੋ ਵਿਅਕਤੀਆਂ ਦੇ ਲੱਗੇ ਦੋਵੇਂ ਵਿਅਕਤੀਆਂ ਦੀ ਪਹਿਚਾਣ ਪਿਓ ਪੁੱਤ ਵਜੋਂ ਹੋਈ ਹੈ ਜਿਨਾਂ ਨੂੰ ਜੇਰੇ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭੇਜਿਆ ਗਿਆ ਹੈ।
ਐਸ ਐਚ ਓ ਜੰਡਿਆਲਾ ਦਾ ਕਹਿਣਾ ਹੈ ਕਿ ਕਰਿਆਨੇ ਦਾ ਸਮਾਨ ਲਿਆ ਸੀ ਉਸ ਦੇ ਕੁਝ ਪੈਸੇ ਦੇਣ ਦੇ ਕਾਰਨ ਇਹਨਾਂ ਦੋਵਾਂ ਪਾਰਟੀਆਂ ਦੇ ਵਿੱਚ ਤਕਰਾਰ ਹੋਈ। ਜਿਸ ਦੌਰਾਨ ਇੱਕ ਪਾਰਟੀ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਹਨਾਂ ਦੇ ਬਿਆਨਾਂ ਦੇ ਆਧਾਰ ਦੇ ਉੱਪਰ ਐਫ ਆਈ ਆਰ ਦਰਜ ਕਰਕੇ ਉਹਨਾਂ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾਵੇਗਾ। ਪੁਲਿਸ ਪਾਰਟੀ ਬਣਾ ਕੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।