- Updated: January 24, 2024 01:48 PM
ਗਣਤੰਤਰ ਦਿਹਾੜੇ ਨੂੰ ਲੈ ਕੇ ਜਿੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਤਿਰੰਗਾ ਲਹਿਰਾਉਣ ਦੀ ਤਿਆਰੀ ਚੱਲ ਰਹੀ ਹੈ, ਉੱਥੇ ਹੀ ਹੁਣ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ। ਪੰਨੂੰ ਨੇ ਆਪਣੀ ਇਸ ਵੀਡੀਓ 'ਚ ਪੀ. ਏ. ਯੂ. ਦੇ ਵਿਦਿਆਰਥੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ ਕਿਉਂਕਿ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੰਡਾ ਲਹਿਰਾਇਆ ਜਾਣਾ ਹੈ।
ਪੰਨੂੰ ਨੇ ਵੀਡੀਓ 'ਚ ਵਿਦਿਆਰਥੀਆਂ ਨੂੰ ਭੜਕਾਇਆ ਹੈ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਨ। ਹਾਲਾਂਕਿ ਵੀਡੀਓ ਸਾਹਮਣੇ ਆਉਣ 'ਤੇ ਪੁਲਸ ਵਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਗੁਰਪਤਵੰਤ ਸਿੰਘ ਪੰਨੂੰ ਵੀਡੀਓ ਜ਼ਰੀਏ ਮੁੱਖ ਮੰਤਰੀ ਮਾਨ ਨੂੰ ਧਮਕੀ ਦੇ ਚੁੱਕਾ ਹੈ।