ਕਰੋੜਾਂ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗੁਰਦਾਸਪੁਰ ਪੁਲਿਸ ਨੇ ਕੀਤੇ ਕਾਬੂ

ਕਰੋੜਾਂ ਦੀ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗੁਰਦਾਸਪੁਰ ਪੁਲਿਸ ਨੇ ਕੀਤੇ ਕਾਬੂ

ਗੁਰਦਾਸਪੁਰ ਵਿੱਚ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਅਤੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨੇ ਇੱਕ ਸਾਂਝਾ ਆਪ੍ਰੇਸ਼ਨ ਚਲਾ ਕੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਾਂਝੀ ਤਲਾਸ਼ੀ ਮੁਹਿੰਮ ਵਿੱਚ ਮੁਲਜ਼ਮਾਂ ਕੋਲੋਂ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਜਿਸ ਹਾਲਤ ਵਿਚ ਹੈਰੋਇਨ ਜ਼ਬਤ ਕੀਤੀ ਗਈ ਹੈ, ਉਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਡਰੋਨ ਰਾਹੀਂ ਸਰਹੱਦ ਪਾਰ ਤੋਂ ਲਿਆਂਦੀ ਗਈ ਸੀ।

ਬੀਐਸਐਫ ਅਧਿਕਾਰੀਆਂ ਵੱਲੋਂ ਸਾਂਝੀ ਕਾਰਵਾਈ ਅਨੁਸਾਰ ਗੁਰਦਾਸਪੁਰ ਦੇ ਪਿੰਡ ਅਗਵਾਨ ਅਤੇ ਪਿੰਡ ਰਸੂਲਪੁਰ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਪੂਰੀ ਮੁਹਿੰਮ ਇਨਪੁਟਸ ਦੇ ਆਧਾਰ 'ਤੇ ਕੀਤੀ ਗਈ ਸੀ। ਕਾਬੂ ਕੀਤੇ ਦੋਨਾਂ ਆਰੋਪੀਆਂ ਪਾਸੋਂ 01 ਪੈਕਟ ਹੈਰੋਇਨ ਕੁੱਲ ਵਜ਼ਨ - 540 ਗ੍ਰਾਮ, 01 ਪਿਸਤੌਲ, 01 ਮੈਗਜ਼ੀਨ ਅਤੇ 05 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ।

ਹੈਰੋਇਨ ਨੂੰ ਪੀਲੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਹੋਇਆ ਸੀ। ਪੈਕੇਟ ਦੇ ਨਾਲ ਇੱਕ ਨਾਈਲੋਨ ਲੂਪ ਲੱਗਿਆ ਹੋਇਆ ਸੀ, ਜਿਸ ਤੋਂ ਪਤਾ ਚੱਲਦਾ ਸੀ ਕਿ ਇਸਨੂੰ ਡਰੋਨ ਦੁਆਰਾ ਸੁੱਟਿਆ ਗਿਆ ਸੀ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਚੰਗੀ ਤਰ੍ਹਾਂ ਯੋਜਨਾਬੱਧ ਆਪ੍ਰੇਸ਼ਨ ਦੌਰਾਨ ਨਸ਼ੀਲੇ ਪਦਾਰਥਾਂ, ਗੋਲਾ ਬਾਰੂਦ ਅਤੇ ਹਥਿਆਰਾਂ ਦੀ ਮਹੱਤਵਪੂਰਨ ਬਰਾਮਦਗੀ ਕੀਤੀ ਗਈ ਹੈ।