- Updated: January 24, 2025 04:14 PM
ਬੀਤੇ ਦਿਨ ਗੁਰਦਾਸਪੁਰ ਸ਼ਹਿਰ ਦੇ ਮੇਹਰ ਚੰਦ ਰੋਡ ’ਤੇ ਕੁਝ ਹਥਿਆਰਬੰਦ ਵਿਅਕਤੀਆਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ। ਜਿਨ੍ਹਾਂ ਵੱਲੋਂ ਇੱਕ ਪੈਦਲ ਜਾ ਰਹੇ ਵਿਅਕਤੀ ’ਤੇ ਹਮਲਾ ਕਰਕੇ ਉਸ ਦੀ ਲੱਤ ਵੱਢ ਦਿੱਤੀ ਗਈ।
ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਉਕਤ ਵਿਅਕਤੀ ਦਾ ਨਾਮ ਵਿਵੇਕ ਦੱਸਿਆ ਜਾ ਰਿਹਾ ਹੈ ਜੋ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਹੈ ਤੇ ਇੱਥੇ ਕੰਮ ਕਰਦਾ ਹੈ। ਉਹ ਸ਼ਾਮ ਵੇਲੇ ਪੈਦਲ ਜਾ ਰਿਹਾ ਸੀ ਕਿ ਇਸ ਦੌਰਾਨ ਕੁਝ ਨਕਾਬਪੋਸ਼ ਹਥਿਆਰਬੰਦ ਵਿਅਕਤੀਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਲੱਤ ਗਿੱਟੇ ਕੋਲੋਂ ਵੱਢ ਦਿੱਤੀ, ਜਿਸ ਨੂੰ ਲੋਕਾਂ ਵੱਲੋਂ ਹਸਪਤਾਲ ਦਾਖ਼ਲ ਕਰਵਾਇਆ ਗਿਆ।