ਅੰਮ੍ਰਿਤਸਰ ''ਚ ਗੁਰਸਿੱਖ ਬੀਬੀ ਦਾ ਧਰਨੇ ''ਤੇ ਬੈਠੇ ਮੁਲਾਜ਼ਮਾਂ ਨਾਲ ਪੈ ਗਿਆ ਪੰਗਾ, ਕੱਢ ਲਿਆ ਸ੍ਰੀ ਸਾਹਿਬ

ਅੰਮ੍ਰਿਤਸਰ ''ਚ ਗੁਰਸਿੱਖ ਬੀਬੀ ਦਾ ਧਰਨੇ ''ਤੇ ਬੈਠੇ ਮੁਲਾਜ਼ਮਾਂ ਨਾਲ ਪੈ ਗਿਆ ਪੰਗਾ, ਕੱਢ ਲਿਆ ਸ੍ਰੀ ਸਾਹਿਬ

OCM ਮਿੱਲ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 22 ਦਿਨਾਂ ਤੋਂ ਧਰਨੇ 'ਤੇ ਬੈਠੇ ਮੁਲਾਜ਼ਮਾਂ 'ਤੇ ਇੱਕ ਗੁਰਸਿੱਖ ਔਰਤ ਵੱਲੋਂ ਸ੍ਰੀ ਸਾਹਿਬ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਪੂਰੀ ਘਟਨਾ ਕੈਮਰੇ ਵਿੱਚ ਕੈਦ ਹੋ ਗਈ ਹੈ। ਜਾਣਕਾਰੀ ਅਨੁਸਾਰ ਓਸੀਐਮ ਫੈਕਟਰੀ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਹਨ।

ਮੁਲਾਜ਼ਮਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ ਅਤੇ ਜਿਨ੍ਹਾਂ ਨੂੰ ਨੌਕਰੀ ਤੋਂ ਕੱਢਿਆ ਗਿਆ ਹੈ, ਉਨ੍ਹਾਂ ਨੂੰ ਦੁਬਾਰਾ ਨੌਕਰੀ 'ਤੇ ਰੱਖਿਆ ਜਾਵੇ। ਇਸੇ ਦੌਰਾਨ ਇੱਕ ਗੁਰਸਿੱਖ ਔਰਤ ਉੱਥੇ ਪਹੁੰਚੀ ਅਤੇ ਉਸ ਨੇ ਧਰਨੇ 'ਤੇ ਬੈਠੇ ਮੁਲਾਜ਼ਮਾਂ 'ਤੇ ਸ੍ਰੀ ਸਾਹਿਬ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਮੌਜੂਦ ਲੋਕਾਂ ਨੇ ਉਸਨੂੰ ਰੋਕਿਆ, ਜਿਸ ਨਾਲ ਵੱਡਾ ਹਾਦਸਾ ਟਲ ਗਿਆ। ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਹੋਰ ਭਖ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।