ਗਾਇਕ ਗੁਰੂ ਰੰਧਾਵਾ ਦੇ ਜਿਮ 'ਤੇ ਫਾਇਰਿੰਗ ਮਾਮਲਾ: ਦਿੱਲੀ ਕ੍ਰਾਈਮ ਬ੍ਰਾਂਚ ਨੇ ਦੋ ਸ਼ੂਟਰ ਕੀਤੇ ਗ੍ਰਿਫ਼ਤਾਰ

ਗਾਇਕ ਗੁਰੂ ਰੰਧਾਵਾ ਦੇ ਜਿਮ 'ਤੇ ਫਾਇਰਿੰਗ ਮਾਮਲਾ: ਦਿੱਲੀ ਕ੍ਰਾਈਮ ਬ੍ਰਾਂਚ ਨੇ ਦੋ ਸ਼ੂਟਰ ਕੀਤੇ ਗ੍ਰਿਫ਼ਤਾਰ

ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਫਿਟਨੈਸ ਜਿੰਮ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼ੂਟਰਾਂ ਦੀ ਗ੍ਰਿਫ਼ਤਾਰੀ ਹਰਿਆਣਾ ਦੇ ਬਹਾਦਰਗੜ੍ਹ ਤੋਂ ਹੋਈ ਹੈ।

ਮੁਲਜ਼ਮਾਂ ਦੀ ਪਛਾਣ ਅਰਮਾਨ ਤੇ ਤੁਸ਼ਾਰ ਵਜੋਂ ਹੋਈ ਹੈ। ਹੋਰ ਮੁਲਜ਼ਮਾਂ ਦਾ ਪਤਾ ਲਗਾਉਣ ਤੇ ਵਰਤੇ ਗਏ ਹਥਿਆਰ ਨੂੰ ਬਰਾਮਦ ਕਰਨ ਲਈ ਜਾਂਚ ਜਾਰੀ ਹੈ। ਦੱਸ ਦੇਈਏ ਕਿ 11 ਜੂਨ ਨੂੰ ਸਵੇਰੇ ਲਗਭਗ 4 ਵਜੇ ਬਾਈਕ ਸਵਾਰ ਹਮਲਾਵਰਾਂ ਨੇ ਜਿੰਮ ਦੇ ਬਾਹਰ ਫਾਇਰਿੰਗ ਕੀਤੀ ਸੀ ਪਰ ਇਸ ਘਟਨਾ ‘ਚ ਕੋਈ ਵੀ ਜ਼ਖਮੀ ਨਹੀਂ ਹੋਇਆ ਸੀ। ਹਮਲਾਵਰਾਂ ਨੇ ਜਿੰਮ ‘ਤੇ 7 ਰਾਊਂਡ ਫਾਇਰ ਕੀਤੇ ਸਨ ਤੇ ਇਸ ਮਗਰੋਂ ਮੌਕੇ ਤੋਂ ਫਰਾਰ ਹੋ ਗਏ ਸਨ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਸੀ ਤੇ ਜਾਂਚ ਲਈ ਦਿੱਲੀ ਪੁਲਿਸ ਵੱਲੋਂ ਟੀਮਾਂ ਬਣਾਈਆਂ ਗਈਆਂ ਸਨ।