ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਪੁਲਸ ਨੇ ਮੁਲਜ਼ਮ ਨੂੰ ਕੀਤਾ ਕਾਬੂ

ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ, ਪੁਲਸ ਨੇ ਮੁਲਜ਼ਮ ਨੂੰ ਕੀਤਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਇਕ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਇਸ ਦੌਰਾਨ ਅੰਮ੍ਰਿਤਸਰ ਸੈਂਟਰਲ ਦੇ ਏ.ਸੀ.ਪੀ. ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਕੋਤਵਾਲੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਦੇ ਪਰਿਕਰਮਾ ਵਿੱਚ ਤਾਇਨਾਤ ਹੈਲਪਰ ਸਿਮਰਨਜੀਤ ਸਿੰਘ ਵੱਲੋਂ ਇੱਕ ਸ਼ਿਕਾਇਤ ਪੱਤਰ ਪ੍ਰਾਪਤ ਹੋਇਆ ਸੀ।

ਸ਼ਿਕਾਇਤ ਵਿਚ ਉਨ੍ਹਾਂ ਦੱਸਿਆ ਕਿ  ਮਨਦੀਪ ਸਿੰਘ ਸ਼ਹੀਦ ਊਧਮ ਸਿੰਘ ਨਗਰ ਦੇ ਰਹਿਣ ਵਾਲੇ ਨਾਮਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਅਰਦਾਸ ਵਾਲੇ ਪਾਵਨ ਅੰਗਾਂ ਨੂੰ ਪਾੜ ਦਿੱਤਾ ਅਤੇ ਇਸ ਤੋਂ ਬਾਅਦ ਉਸਨੇ ਇਹ ਅੰਗ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਆਈ ਇੱਕ ਮਹਿਲਾ, ਜੋ ਕਿ ਖੁਦ ਵੀ ਸ਼ਹੀਦ ਊਧਮ ਸਿੰਘ ਨਗਰ ਦੀ ਰਹਿਣ ਵਾਲੀ ਹੈ, ਦੀ ਚੁੰਨੀ ਨਾਲ ਬੰਨ੍ਹ ਦਿੱਤੇ। ਜਦੋਂ ਔਰਤ ਨੂੰ ਇਸ ਬਾਰੇ ਪਤਾ ਲੱਗਾ ਤਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰਨ ਤੋਂ ਬਾਅਦ ਮੁਲਜ਼ਮ ਮਨਦੀਪ ਸਿੰਘ ਦੀ ਪਛਾਣ ਹੋਈ। ਇਸ ਮੌਕੇ ਪੁਲਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ।