ਕੈਨੇਡਾ ’ਚ ਪਠਾਨਕੋਟ ਦੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਕੈਨੇਡਾ ’ਚ ਪਠਾਨਕੋਟ ਦੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਪਠਾਨਕੋਟ ਦੇ ਰਹਿਣ ਵਾਲੇ ਇੱਕ ਨੌਜਵਾਨ ਦਾ ਕੈਨੇਡਾ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਾਮਲਾ ਕੈਨੇਡਾ ਦੇ ਕੈਲਗਰੀ ਸਥਿਤ ਕਾਰਨਰਸਟੋਨ ਬੁਲੇਵਰਡ ਦੇ 1100 ਬਲਾਕ ਦਾ ਹੈ । ਮ੍ਰਿਤਕ ਦੀ ਪਛਾਣ ਹਰਜਸ ਸਿੰਘ (24) ਵਜੋਂ ਹੋਈ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ, ਮ੍ਰਿਤਕ ਹਰਜਸ ਸਿੰਘ ਕੁਝ ਮਹੀਨੇ ਪਹਿਲਾਂ ਹੀ ਆਪਣੇ ਬਿਹਤਰ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ। ਉਹ ਉੱਥੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ। ਹਰਜਸ ਇੱਕ ਪਾਰਟੀ ਵਿੱਚ ਸ਼ਾਮਲ ਹੋਣ ਲਈ ਕੈਨੇਡਾ ਦੇ ਕੈਲਗਰੀ ਗਿਆ ਸੀ। ਇਸੇ ਦੌਰਾਨ ਅਣਪਛਾਤੇ ਵਿਅਕਤੀ ਨੇ ਉਸ 'ਤੇ ਗੋਲੀ ਚਲਾ ਦਿੱਤੀ।

ਜਿਵੇਂ ਹੀ ਇਸ ਦੁਖਦਾਈ ਘਟਨਾ ਦੀ ਸੂਚਨਾ ਪਠਾਨਕੋਟ ਦੇ ਸੁੰਦਰ ਨਗਰ ਸਥਿਤ ਉਸ ਦੇ ਘਰ ਪਹੁੰਚੀ, ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵਿੱਚ ਡੂੰਘੇ ਸਦਮੇ ਵਿਚ ਹੈ।। ਸਥਾਨਕ ਲੋਕਾਂ ਅਤੇ ਰਿਸ਼ਤੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਪ੍ਰਸ਼ਾਸਨਿਕ ਮਦਦ ਮੁਹੱਈਆ ਕਰਵਾਈ ਜਾਵੇ।