ਲਗਾਤਾਰ ਤੀਜੀ ਵਾਰ ਬਣੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ। 

ਲਗਾਤਾਰ ਤੀਜੀ ਵਾਰ ਬਣੇ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਬਣੇ ਹਰਜਿੰਦਰ ਸਿੰਘ ਧਾਮੀ। 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਧਾਮੀ ਨੂੰ 118 ਵੋਟਾਂ ਮਿਲੀਆਂ ਹਨ ਜਦਕਿ ਉਨ੍ਹਾਂ ਦੇ ਵਿਰੋਧੀ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪ੍ਰਾਪਤ ਹੋਈਆਂ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ ਇਕ ਵਜੇ ਦੇ ਕਰੀਬ ਅਰਦਾਸ ਤੋਂ ਬਾਅਦ ਵੋਟਿੰਗ ਸ਼ੁਰੂ ਹੋਈ। ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਐੱਸ. ਜੀ. ਪੀ. ਸੀ. ਮੈਂਬਰਾਂ ਨੇ ਨਵੇਂ ਪ੍ਰਧਾਨ ਲਈ ਵੋਟਿੰਗ ਕੀਤੀ।

ਜਿਸ ਵਿਚ ਐਡਵੋਟਕੇਟ ਹਰਜਿੰਦਰ ਸਿੰਘ ਧਾਮੀ ਨੂੰ ਕੁੱਲ 118 ਵੋਟਾਂ ਹਾਸਲ ਹੋਈਆਂ ਜਦਕਿ ਉਨ੍ਹਾਂ ਦੇ ਵਿਰੋਧੀ ਸੰਤ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਪ੍ਰਾਪਤ ਹੋਈਆਂ। ਲਗਾਤਾਰ ਤੀਜੀ ਵਾਰ ਧਾਮੀ ਐੱਸ. ਜੀ. ਸੀ. ਪੀ. ਦੇ ਪ੍ਰਧਾਨ ਚੁਣੇ ਗਏ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ ਚੁਣਨ ਦੇ ਨਾਲ-ਨਾਲ ਹਰਭਜਨ ਸਿੰਘ ਮਸਾਣਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਭਾਈ ਰਜਿੰਦਰ ਸਿੰਘ ਮਹਿਤਾ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਤੋਂ ਇਲਾਵਾ 11 ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਵੀ ਚੋਣ ਕੀਤੀ ਗਈ ਹੈ।