ਸਿੱਖਾਂ ਨੂੰ ਹਰਨਾਮ ਸਿੰਘ ਖਾਲਸਾ ਨੇ 5-5 ਬੱਚੇ ਪੈਦਾ ਕਰਨ ਦੀ ਕੀਤੀ ਅਪੀਲ

 ਸਿੱਖਾਂ ਨੂੰ ਹਰਨਾਮ ਸਿੰਘ ਖਾਲਸਾ ਨੇ 5-5 ਬੱਚੇ ਪੈਦਾ ਕਰਨ ਦੀ ਕੀਤੀ ਅਪੀਲ

ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਇੱਕ ਵੱਡਾ ਬਿਆਨ ਦਿੰਦਿਆਂ ਸਿੱਖਾਂ ਨੂੰ ਪੰਜਾਬ ਵਿੱਚ 5-5 ਬੱਚੇ ਪੈਦਾ ਕਰਨ ਦੀ ਅਪੀਲ ਕੀਤੀ ਹੈ। ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਾਂ ਦੀ ਆਬਾਦੀ 52 ਫ਼ੀਸਦੀ ਹੈ ਤੇ ਬਾਕੀ ਬਾਹਰਲੇ ਹਨ। 

ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਸਿੱਖ ਪੰਜਾਬ ਵਿੱਚ ਘੱਟ ਗਿਣਤੀ ਹੋਣਗੇ ਅਤੇ ਬਾਹਰਲੇ ਲੋਕਾਂ ਦੇ ਹੱਥੋਂ ਕੁੱਟ ਖਾਇਆ ਕਰਨਗੇ। ਖਾਲਸਾ ਨੇ ਕਿਹਾ ਕਿ ਇਕ ਪਰਿਵਾਰ ਵਿੱਚ 5 ਬੱਚੇ ਪੈਦਾ ਕਰੋ ,ਜੋ ਬੱਚੇ ਨਹੀਂ ਪਾਲ ਸਕਦਾ ,ਉਹ ਲੋਕ ਉਨ੍ਹਾਂ ਨੂੰ ਦੇ ਦੇਣ ,ਉਹ ਸਾਂਭ ਲੈਣਗੇ। ਉਨ੍ਹਾਂ ਨੇ ਕਿਹਾ ਕਿ ਮੈਂ ਬੱਚਿਆਂ ਨੂੰ ਪੜ੍ਹਾਵਾਂਗਾ ਵੀ ਅਤੇ ਗੁਰੂ ਘਰ ਨਾਲ ਵੀ ਜੋੜਾਂਗਾ।

ਉਨ੍ਹਾਂ ਦਾ ਦੇਸ਼ਾਂ-ਵਿਦੇਸ਼ਾਂ ਵਿੱਚ ਮਾਣ-ਸਨਮਾਨ ਹੋਵੇਗਾ। ਉਨ੍ਹਾਂ ਨੂੰ ਪੰਥ ਦੀ ਸੇਵਾ ਕਰਨ ਲਈ ਭੇਜਾਂਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਡੇ ਬਜ਼ੁਰਗਾਂ ਦੇ 7-7 ਨਿਆਣੇ ਹੁੰਦੇ ਸਨ ਅਤੇ ਬਾਹਰਲੇ ਦੇਸ਼ ਵੀ ਨਹੀਂ ਜਾਂਦੇ ਸਨ। ਤੁਹਾਡੇ ਨਾਲ ਵਧੀਆ ਰੋਟੀ ਖਾਂਦੇ ਸਨ ਤੇ ਸੁਖੀ ਜੀਵਨ ਜਿਉਂਦੇ ਸਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਸਾਡੀ ਧਾਰਨਾ ਬਣ ਚੁੱਕੀ ਹੈ ਕਿ ਬੱਚਾ ਸਾਡਾ ਨਸ਼ਾ ਕਰਕੇ ਮਰ ਜਾਵੇ ਪਰ ਗੁਰੂ ਘਰ ਨਹੀਂ ਭੇਜਣਾ। ਸਿੱਖ ਭਾਈਚਾਰੇ ਨੂੰ ਇਹ ਗਲਤ ਵਿਚਾਰ ਆਪਣੇ ਮਨ ਵਿਚੋਂ ਕੱਢ ਦੇਣੇ ਚਾਹੀਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇੱਕ-ਇੱਕ ਬੱਚੇ ਤੱਕ ਸੀਮਤ ਨਾ ਰਹੋ।