ਹਰਸਿਮਰਤ ਕੌਰ ਬਾਦਲ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਸੌਂਪੀ ਅਹਿਮ ਜ਼ਿੰਮੇਵਾਰੀ

 ਹਰਸਿਮਰਤ ਕੌਰ ਬਾਦਲ ਨੂੰ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੇ ਸੌਂਪੀ ਅਹਿਮ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕਮਰ ਕੱਸ ਲਈ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਸੀਨੀਅਰ ਲੀਡਰਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਇਸ ਤਹਿਤ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਹਲਕੇ ਤੋਂ ਕੈਂਪੇਨ ਇੰਚਾਰਜ ਨਿਯੁਕਤ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿਚ ਪਾਰਟੀ ਸਰਗਰਮੀਆਂ ਨੂੰ ਤੇਜ਼ ਕਰਨ ਲਈ ਸੀਨੀਅਰ ਲੀਡਰਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਇਸ ਤਹਿਤ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਗਿੱਦੜਬਾਹਾ ਹਲਕੇ ਲਈ ਕੈਂਪੇਨ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਹ ਹਲਕੇ ਵਿਚ ਚੋਣ ਮੁਹਿੰਮ ਦੀ ਅਗਵਾਈ ਕਰਨਗੇ। ਇੱਥੇ ਦੱਸ ਦਈਏ ਕਿ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਲੜਣ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ।