ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਵੰਤ ਸਿੰਘ ਦਾਤੇਵਾਸ ਦਾ ਹੋਇਆ ਦੇਹਾਂਤ। 

ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਵੰਤ ਸਿੰਘ ਦਾਤੇਵਾਸ ਦਾ ਹੋਇਆ ਦੇਹਾਂਤ। 

ਮਾਨਸਾ ਦੇ ਬੁਢਲਾਡਾ ਹਲਕੇ ਤੋਂ 2007 ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹੇ ਹਰਬੰਤ ਸਿੰਘ ਦਾਤੇਵਾਸ (80) ਦਾ ਦੇਹਾਂਤ ਹੋ ਗਿਆ ਹੈ। ਹਰਬੰਤ ਸਿੰਘ ਦਾਤੇਵਾਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਜ਼ਿੰਮੇਵਾਰੀ ਸੰਭਾਲੀ ਹੈ।

ਦਾਤੇਵਾਸ ਕੁੱਝ ਸਮੇਂ ਤੋਂ ਬਿਮਾਰ ਸਨ। ਬੀਤੇ ਦਿਨੀਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵੀ ਬੁਢਲਾਡਾ ਇਲਾਕੇ ਦਾ ਦੌਰਾ ਕੀਤਾ ਅਤੇ ਹਰਬੰਤ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ- ਚਾਲ ਪੁੱਛਿਆ ਸੀ। ਮਾਨਸਾ ਜ਼ਿਲ੍ਹੇ ਵਿਚ ਉਨ੍ਹਾਂ ਦਾ ਚੰਗਾ ਪ੍ਰਭਾਵ ਸੀ। ਹਰਬੰਸ ਸਿੰਘ ਦਾ ਉਨ੍ਹਾਂ ਦੇ ਪਿੰਡ ਵਿਚ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।