ਸੁਪਰੀਮ ਕੋਰਟ ’ਚ ਡੱਲੇਵਾਲ ਦੇ ਮਰਨ ਵਰਤ ''ਤੇ ਹੋਈ ਸੁਣਵਾਈ, ਡੱਲੇਵਾਲ ਨੂੰ ਹਸਪਤਾਲ ਸਿਫ਼ਟ ਕਰਨ ਲਈ ਕਿਹਾ

ਸੁਪਰੀਮ ਕੋਰਟ ’ਚ ਡੱਲੇਵਾਲ ਦੇ ਮਰਨ ਵਰਤ ''ਤੇ ਹੋਈ ਸੁਣਵਾਈ, ਡੱਲੇਵਾਲ ਨੂੰ ਹਸਪਤਾਲ ਸਿਫ਼ਟ ਕਰਨ ਲਈ ਕਿਹਾ

ਅੱਜ ਡੱਲੇਵਾਲ ਦੇ ਮਰਨ ਵਰਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਤੁਸੀਂ ਡੱਲੇਵਾਲ ਨੂੰ ਹਸਪਤਾਲ ਵਿਚ ਭਰਤੀ ਕਰਨ ਲਈ ਕੀ ਕੀਤਾ? ਇਸ ’ਤੇ ਪੰਜਾਬ ਸਰਕਾਰ ਵਲੋਂ ਹੋਏ ਪੇਸ਼ ਵਕੀਲਾਂ ਨੇ ਕਿਹਾ ਕਿ ਜੇਕਰ ਡੱਲੇਵਾਲ ਨੂੰ ਅੰਦੋਲਨ ’ਚੋਂ ਚੁੱਕ ਕੇ ਹਸਪਤਾਲ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਥੇ ਗੜਬੜ ਹੋ ਸਕਦੀ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਲੋੜ ਹੈ ਤਾਂ ਕੇਂਦਰ ਨੂੰ ਉਸ ਦੀ ਮਦਦ ਕਰਨੀ ਚਾਹੀਦੀ ਹੈ। ਇਸ ਵੇਲੇ ਸੁਣਵਾਈ ਜਾਰੀ ਹੈ ਤੇ ਇੱਕ ਦੂਜੇ ਵਲੋਂ ਦਲੀਲਾਂ ਦਿੱਤੀਆਂ ਜਾ ਰਹੀਆਂ ਹਨ। 

ਦੱਸ ਦੇਈਏ ਕਿ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇ ਕਾਨੂੰਨ ਨੂੰ ਲੈ ਕੇ 33 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਬਾਰੇ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਕੱਲ੍ਹ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੀਆਂ ਕੋਸ਼ਿਸ਼ਾਂ ਬਾਰੇ ਰਿਪੋਰਟ ਮੰਗੀ ਸੀ।