ਮਸ਼ਹੂਰ ਪੰਜਾਬੀ ਗਾਇਕ ਨੂੰ ਕੈਨੇਡਾ ਚ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ

ਮਸ਼ਹੂਰ ਪੰਜਾਬੀ ਗਾਇਕ ਨੂੰ ਕੈਨੇਡਾ ਚ ਪਿਆ ਦਿਲ ਦਾ ਦੌਰਾ, ਹਸਪਤਾਲ ਦਾਖਲ

ਪੰਜਾਬੀ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਸੰਬੰਧੀ ਮੀਡੀਆ ਚੈਨਲਾਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰਥੀ ਕੇ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸਾਰਥੀ ਨੂੰ ਜਿਸ ਵੇਲੇ ਦਿਲ ਦਾ ਦੌਰਾ ਪਿਆ, ਉਸ ਵੇਲੇ ਉਹ ਕੈਨੇਡਾ ਦੇ ਮਿਸੀਸਾਗਾ ਵਿੱਚ ਮੌਜੂਦ ਸਨ। ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਇਲਾਜ ਕੀਤਾ ਗਿਆ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਵਿਚ ਹੁਣ ਪਹਿਲਾਂ ਨਾਲੋਂ ਸੁਧਾਰ ਹੈ। 

ਉਧਰ ਦੂਜੇ ਪਾਸੇ ਸਾਰਥੀ ਕੇ ਨਾਲ ਜੁੜੇ ਕਿਸੇ ਵੀ ਸੋਸ਼ਲ ਮੀਡੀਆ ਅਕਾਊਂਟਸ 'ਤੇ ਇਸ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਇਸ ਬਾਰੇ ਸਾਰਥੀ ਕੇ ਨਾਲ ਜੁੜੇ ਲੋਕਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਹਾਲੇ ਕੋਈ ਵੀ ਅਧਿਕਾਰਤ ਤੌਰ 'ਤੇ ਜਾਣਕਾਰੀ ਨਹੀਂ ਮਿਲ ਪਾਈ ਹੈ ਪਰ ਮੀਡੀਆ ਰਿਪੋਰਟਾਂ ਦੇ ਦਾਅਵਿਆਂ ਮੁਤਾਬਕ ਨਾ ਸਿਰਫ ਸਾਰਥੀ ਕੇ ਨੂੰ ਦਿਲ ਦਾ ਦੌਰਾ ਪਿਆ ਸਗੋਂ ਉਹ ਹਾਲੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਦੱਸੇ ਜਾ ਰਹੇ ਹਨ।