- Updated: September 07, 2024 10:25 AM
ਪੰਜਾਬ ਵਾਸੀਆਂ ਲਈ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦਰਅਸਲ ਮੌਸਮ ਵਿਭਾਗ ਵਲੋਂ ਸੂਬੇ ਦੇ ਜ਼ਿਲ੍ਹਿਆਂ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਅਤੇ ਰੂਪਨਗਰ, ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ ਦੌਰਾਨ ਮੌਸਮ ਖ਼ਰਾਬ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਇਸ ਸੀਜ਼ਨ 'ਚ ਪੰਜਾਬ ਅਤੇ ਚੰਡੀਗੜ੍ਹ ਨੂੰ ਰੈੱਡ ਜ਼ੋਨ 'ਚ ਰੱਖਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਸਮੇਂ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ। ਇਸ ਕਾਰਨ ਕਈ ਥਾਵਾਂ 'ਤੇ ਸੜਕਾਂ ਪਾਣੀ ਨਾਲ ਭਰੀਆਂ ਹੋਈਆਂ ਹਨ ਅਤੇ ਟ੍ਰੈਫਿਕ ਦੀ ਵੀ ਸਮੱਸਿਆ ਬਣੀ ਹੋਈ ਹੈ।
ਆਈ. ਐੱਮ. ਡੀ. ਨੇ ਕਿਹਾ ਕਿ ਪੰਜਾਬ, ਚੰਡੀਗੜ੍ਹ, ਹਰਿਆਣਾ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਉੱਤਰ-ਪੱਛਮੀ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਵਿੱਚ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ 11 ਤੋਂ 15 ਸੈਂਟੀਮੀਟਰ ਮੀਂਹ ਪੈਣ ਦੀ ਸੰਭਾਵਨਾ ਹੈ।