ਪੰਜਾਬ ''ਚ ਅੱਜ ਤੋਂ ਸ਼ੁਰੂ ਹੋਈ ਮੀਂਹ ਦੀ ਝੜੀ

ਪੰਜਾਬ ''ਚ ਅੱਜ ਤੋਂ ਸ਼ੁਰੂ ਹੋਈ ਮੀਂਹ ਦੀ ਝੜੀ

ਭਾਰਤੀ ਮੌਸਮ ਵਿਭਾਗ (IMD) ਵੱਲੋਂ ਪੰਜਾਬ ਲਈ ਜਾਰੀ ਕੀਤੀ ਤਾਜ਼ਾ ਰਿਪੋਰਟ ਅਨੁਸਾਰ 22 ਜੁਲਾਈ ਯਾਨੀ ਅੱਜ ਰਾਤ ਤੋਂ 26 ਜੁਲਾਈ ਤੱਕ ਪੰਜਾਬ ਦੇ ਕਈ ਉੱਤਰੀ ਅਤੇ ਕੇਂਦਰੀ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਸੰਬੰਧੀ ਜ਼ਿਲ੍ਹਾ-ਵਾਰ ਚੇਤਾਵਨੀ ਜਾਰੀ ਕਰਦੇ ਹੋਏ IMD ਨੇ ਕੁਝ ਇਲਾਕਿਆਂ ਲਈ "ਪੀਲਾ ਅਲਰਟ" ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

ਤਾਜ਼ਾ ਭਵਿੱਖਬਾਣੀ ਅਨੁਸਾਰ, ਪੰਜਾਬ ਦੇ ਬਠਿੰਡਾ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਘੰਟਿਆਂ ਵਿੱਚ ਦਰਮਿਆਨੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਇਲਾਕਿਆਂ ਵਿੱਚ ਅਸਮਾਨੀ ਬਿਜਲੀ ਚਮਕ ਸਕਦੀ ਹੈ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਹ ਚੇਤਾਵਨੀ ਇਹ ਅਗਲੇ ਦਿਨ ਦੀ ਸਵੇਰ 8:30 ਵਜੇ ਤੱਕ ਲਾਗੂ ਰਹੇਗੀ।

ਚਾਰ ਅਗਲੇ ਦਿਨਾਂ (23 ਤੋਂ 26 ਜੁਲਾਈ) ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਮੌਸਮ ਨਾਰਮਲ ਰਹਿਣ ਦੀ ਉਮੀਦ ਹੈ। ਹਾਲਾਂਕਿ 23 ਜੁਲਾਈ ਨੂੰ ਲੁਧਿਆਣਾ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸ ਏ ਐਸ ਨਗਰ, ਫਤਿਹਗੜ੍ਹ ਸਾਹਿਬ ਭਾਰੀ ਮੀਂਹ ਹੋਵੇਗਾ ਅਤੇ ਬਾਕੀ ਜ਼ਿਲ੍ਹਿਆਂ 'ਚ ਮੌਸਮ ਸਧਾਰਨ ਰਹੇਗਾ।

ਉੱਥੇ ਹੀ 24 ਜੁਲਾਈ ਨੂੰ ਅੰਮ੍ਰਿਤਸਰ, ਤਰਨ ਤਾਰਨ ਤੇ ਫਿਰੋਜ਼ਪੁਰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 25 ਤਰੀਕ ਨੂੰ ਫਾਜ਼ਿਲਕਾ, ਮੁਕਤਸਰ, ਬਠਿੰਡਾ 'ਚ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 26 ਜੁਲਾਈ ਨੂੰ ਸਿਰਫ਼ ਪਠਾਨਕੋਟ ਤੇ ਹੁਸ਼ਿਆਰਪੁਰ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।