- Updated: May 08, 2025 10:25 AM
ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਇੱਥੇ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ।
ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਦੋ ਲੋਕ ਗੰਭੀਰ ਜ਼ਖ਼ਮੀ ਹੋਏ ਹਨ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਉੱਤਰਕਾਸ਼ੀ ਦੇ ਗੰਗਨਾਨੀ ਨੇੜੇ ਵਾਪਰਿਆ। ਹੈਲੀਕਾਪਟਰ ਨੇ ਦੇਹਰਾਦੂਨ ਤੋਂ ਉਡਾਣ ਭਰੀ ਸੀ ਅਤੇ ਗੰਗਨਾਨੀ ਤੋਂ ਪਹਿਲਾਂ ਨਾਗ ਮੰਦਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਹਾਦਸਾਗ੍ਰਸਤ ਹੋਣ ਮਗਰੋਂ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਦੁਖ ਪ੍ਰਗਟਾਉਂਦਿਆ ਪੋਸਟ ਸਾਂਝੀ ਕੀਤੀ।

ਇਸ ਦੇ ਨਾਲ ਹੀ, ਹੈਲੀਕਾਪਟਰ ਹਾਦਸੇ ਦੀ ਸੂਚਨਾ ਮਿਲਣ 'ਤੇ, ਆਫ਼ਤ ਪ੍ਰਬੰਧਨ QRT, 108 ਐਂਬੂਲੈਂਸ ਗੱਡੀ, ਤਹਿਸੀਲਦਾਰ ਭਟਵਾੜੀ, ਬੀਡੀਓ ਭਟਵਾੜੀ, ਮਾਲੀਆ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਹੈ।