- Updated: January 13, 2025 04:44 PM
ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰਨ ਦੇ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਖ਼ਤ ਰਵੱਈਆ ਅਪਣਾਇਆ ਹੈ। ਹਾਈਕੋਰਟ ਨੇ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰਨ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਜੇਤੂ ਕੌਂਸਲਰਾਂ ਨੂੰ ਜੇਤੂ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਜੇਤੂ ਕੌਂਸਲਰ ਹੀ ਅਹੁਦੇ ਦੀ ਸਹੁੰ ਚੁੱਕ ਸਕਣਗੇ।
ਪਟਿਆਲਾ ਦੇ 7 ਵਾਰਡਾਂ ਦੀਆਂ ਚੋਣਾਂ ਮੁਲਤਵੀ ਕਰਨ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ਸੁਣਾਉਂਦੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੈ ਤਾਂ ਉਹ ਪਟੀਸ਼ਨ ਦਾਖ਼ਲ ਕਰਵਾ ਸਕਦਾ ਹੈ। ਇਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ ਦੇ 7 ਵਾਰਡਾਂ ਦੀਆਂ ਚੋਣਾਂ ਰੱਦ ਕਰਨ ਦੇ ਫ਼ੈਸਲੇ ਮਗਰੋਂ ਚੋਣ ਕਮਿਸ਼ਨ ਨੇ ਬਾਅਦ ਵਿਚ ਚੋਣਾਂ ਕਰਵਾਉਣ ਦਾ ਭਰੋਸਾ ਦਿੱਤਾ ਸੀ। ਇਨ੍ਹਾਂ 7 ਵਾਰਡਾਂ ਵਿਚ ਗੜਬੜੀ ਕਰਨ ਦੇ ਦੋਸ਼ ਲਾਏ ਗਏ ਸਨ।