ਹਿਮਾਚਲ ਦੇ ਮੁੱਖ ਮੰਤਰੀ ਦੀ ਵਿਗੜੀ ਸਿਹਤ। 

ਹਿਮਾਚਲ ਦੇ ਮੁੱਖ ਮੰਤਰੀ ਦੀ ਵਿਗੜੀ ਸਿਹਤ। 

ਹਿਮਾਚਲ ਪ੍ਰਦੇਸ਼ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਕਿ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਆਈਜੀਐਮਸੀ ਸ਼ਿਮਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਕਿਉਂਕਿ ਬੀਤੀ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ ਸੀ।  

ਦੱਸਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਬੀਤੀ ਰਾਤ ਅਚਾਨਕ ਪੇਟ ਵਿੱਚ ਤੇਜ਼ ਦਰਦ ਮਹਿਸੂਸ ਹੋਇਆ ਜਿਸ ਤੋਂ ਬਾਅਦ ਉਹਨਾਂ ਨੂੰ ਅੱਧੀ ਰਾਤ 2.30 ਵਜੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਸਥਿਤ ਆਈਜੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਦੌਰਾਨ ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਯਮਤ ਸਿਹਤ ਜਾਂਚ ਕਰ ਰਹੀ ਹੈ।