ਹਿਮਾਚਲ ਪ੍ਰਦੇਸ਼ ਦੇ ਗਵਰਨਰ ਸ਼ਿਵ ਪ੍ਰਤਾਪ ਸ਼ੁਕਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਅੱਜ ਅਪਣੇ ਪ੍ਰਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਕਾਰਨ ਜ਼ਖ਼ਮੀ ਹੋਏ ਲੋਕਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਪ੍ਰਤਾਪ ਸਿੰਘ ਸ਼ੁਕਲਾ ਨੂੰ ਸਨਮਾਨਤ ਵੀ ਕੀਤਾ ਗਿਆ।

                       Image

ਰਾਜਪਾਲ ਨੇ ਦਸਿਆ ਕਿ ਲੰਗਰ ਹਾਲ ਵਿਚ ਭਾਂਡਿਆਂ ਦੀ ਸੇਵਾ ਕਰ ਕੇ ਮਨ ਨੂੰ ਬਹੁਤ ਸਕੂਨ ਮਿਲਿਆ, ਜਿਸ ਨੂੰ ਸ਼ਬਦਾਂ ਵਿਚ ਨਹੀਂ ਬਿਆਨਿਆ ਜਾ ਸਕਦਾ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਕੁੱਝ ਮੁੱਦਿਆਂ ਨੂੰ ਲੈ ਕੇ ਜਾਰੀ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਉਹ ਇਕ ਸੰਵਿਧਾਨਕ ਅਹੁਦੇ ’ਤੇ ਹਨ, ਇਸ ਲਈ ਕੋਈ ਬਿਆਨਬਾਜ਼ੀ ਨਹੀਂ ਕਰ ਸਕਦੇ।