- Updated: April 05, 2024 12:30 PM
ਪੰਜਾਬ ਵਿਚ 8 ਅਪ੍ਰੈਲ 2024 ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਐਲਾਨੀ ਗਈ ਹੈ। ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਨ ਮੌਕੇ 8 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ, ਵਿੱਦਿਅਕ ਅਦਾਰੇ ਅਤੇ ਹੋਰ ਵਪਾਰਕ ਇਕਾਈਆਂ ਵਿਚ ਛੁੱਟੀ ਰਹੇਗੀ।

ਦਰਅਸਲ ਇਸ ਦਿਨ ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸੂਬੇ ਭਰ ਵਿਚ ਮਨਾਇਆ ਜਾਵੇਗਾ। ਸਰਕਾਰ ਨੇ ਸਾਲ 2024 ਦੀ ਸਰਕਾਰੀ ਛੁੱਟੀਆਂ ਦੀ ਸੂਚੀ ਵਿਚ ਇਸ ਦਿਵਸ ਨੂੰ ਥਾਂ ਦਿੱਤੀ ਹੈ। ਇਸ ਦੇ ਚੱਲਦੇ ਸਰਕਾਰ ਵੱਲੋਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਸਮੇਤ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।