ਪੰਜਾਬ ਦੇ 4 BJP ਆਗੂਆਂ ਨੂੰ ਜਾਨ ਦਾ ਖ਼ਤਰਾ, X ਸ਼੍ਰੇਣੀ ਦੀ ਸੁਰੱਖਿਆ। 

ਪੰਜਾਬ ਦੇ 4 BJP ਆਗੂਆਂ ਨੂੰ ਜਾਨ ਦਾ ਖ਼ਤਰਾ, X ਸ਼੍ਰੇਣੀ ਦੀ ਸੁਰੱਖਿਆ। 

ਪੰਜਾਬ 'ਚ ਹਾਲ ਹੀ 'ਚ ਕਾਂਗਰਸ ਦਾ ਹੱਥ ਛੱਡ ਭਾਜਪਾ 'ਚ ਸ਼ਾਮਲ ਹੋਏ 4 ਆਗੂਆਂ ਨੂੰ ਕੇਂਦਰ ਸਰਕਾਰ ਵੱਲੋਂ ਐਕਸ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਪੰਜਾਬ 'ਚ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਟਿੱਕਾ ਸਮੇਤ ਭਾਜਪਾ ਦੇ 4 ਆਗੂਆਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਐਕਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਇਨ੍ਹਾਂ ਆਗੂਆਂ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇਹੀ ਕਾਰਨ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਨ੍ਹਾਂ ਚਾਰਾਂ ਨੂੰ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਨ੍ਹਾਂ ਚਾਰ ਆਗੂਆਂ ਨੂੰ ਦਿੱਤੀ ਗਈ ਐਕਸ ਕੈਟਾਗਰੀ ਦੀ ਸੁਰੱਖਿਆ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ
ਸਾਬਕਾ ਵਿਧਾਇਕ ਜਗਦੀਪ ਸਿੰਘ ਨਕਾਈ
ਅਮਰਜੀਤ ਸਿੰਘ ਟਿੱਕਾ 

ਹੁਣ ਇਨ੍ਹਾਂ ਆਗੂਆਂ ਨੂੰ ਪੈਰਾਮਿਲਟਰੀ ਫੋਰਸ (ਸੀ. ਆਰ. ਪੀ. ਐੱਫ.) ਦੇ ਜਵਾਨ ਸੁਰੱਖਿਆ ਦੇਣਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੇ 5 ਭਾਜਪਾ ਆਗੂਆਂ ਨੂੰ ਸੁਰੱਖਿਆ ਦਿੱਤੀ ਸੀ। ਇਹ ਸਾਰੇ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ 'ਚ ਸ਼ਾਮਲ ਹੋਏ ਸਨ। ਇਨ੍ਹਾਂ 'ਚ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਅਲੀਵਾਲ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਵਿਧਆਇਕ ਹਰਚੰਦ ਕੌਰ, ਸਾਬਕਾ ਵਿਧਾਇਕ ਪ੍ਰੇਮ ਮਿੱਤਲ ਅਤੇ ਕਮਲਦੀਪ ਸੈਣੀ ਸ਼ਾਮਲ ਹਨ।