ਹੁਸ਼ਿਆਰਪੁਰ ਦੇ ਭਰੇ ਬਾਜ਼ਾਰ ਵਿੱਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ ਇੱਕ ਰਾਹਗੀਰ ਜ਼ਖ਼ਮੀ।

ਹੁਸ਼ਿਆਰਪੁਰ ਦੇ ਭਰੇ ਬਾਜ਼ਾਰ ਵਿੱਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਫਾਇਰਿੰਗ ਦੌਰਾਨ ਇੱਕ ਰਾਹਗੀਰ ਜ਼ਖ਼ਮੀ।

ਹੁਸ਼ਿਆਰਪੁਰ ਦੇ ਦਸੂਹਾ ਵਿਚ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਠਭੇੜ ਹੋਈ ਹੈ ਤੇ ਜਵਾਬੀ ਕਾਰਵਾਈ ਵਿਚ ਪੁਲਿਸ ਨੇ ਗੋਲੀਆਂ ਵੀ ਚਲਾਈਆਂ ਹਨ। ਮਿਲੀ ਜਾਣਕਾਰੀ ਮੁਤਾਬਕ CIA ਸਟਾਫ ਵੱਲੋਂ ਵਾਂਟੇਡ ਮੁਲਜ਼ਮਾਂ ਦਾ ਪਿੱਛਾ ਕੀਤਾ ਜਾ ਰਿਹਾ ਸੀ ਤੇ ਮੁਲਜ਼ਮਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਗਈ ਜਿਸ ਮਗਰੋਂ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।

ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਹਨ ਤੇ ਪੁਲਿਸ ‘ਤੇ ਫਾਇਰਿੰਗ ਕਰ ਦਿੰਦੇ ਹਨ। ਗੋਲੀ ਲੱਗਣ ਕਰਕੇ ਇਕ ਰਾਹਗੀਰ ਵੀ ਜ਼ਖਮੀ ਦਸਿਆ ਜਾ ਰਿਹਾ ਹੈ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਹਨ ਜਦੋਂ ਕਿ ਇਕ ਮੁਲਜ਼ਮ ਨੂੰ ਪੁਲਿਸ ਵੱਲੋਂ ਰਾਊਂਡ ਅੱਪ ਕਰ ਲਿਆ ਗਿਆ ਹੈ।

ਭਰੇ ਬਾਜ਼ਾਰ ਵਿਚ ਇਹ ਸਾਰੀ ਘਟਨਾ ਵਾਪਰੀ ਹੈ। ਪੁਲਿਸ ਵੱਲੋਂ ਲਗਾਤਾਰ ਵਾਂਟੇਡ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਸੀ। ਹਾਲਾਂਕਿ ਜਿਸ ਰਾਹਗੀਰ ਨੂੰ ਗੋਲੀ ਲੱਗੀ ਹੈ, ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ ਤੇ ਪੁਲਿਸ ਦਾ ਕਹਿਣਾ ਹੈ ਕਿ ਫਰਾਰ ਹੋਏ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।