- Updated: August 18, 2026 12:41 PM
ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੇ ਪੰਜ ਮੈਂਬਰੀ ਵਫ਼ਦ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਮਸਲੇ ਦੱਸੇ ਅਤੇ ਉਨ੍ਹਾਂ ਦੇ ਸਾਹਮਣੇ ਆਪਣੀਆਂ ਤਿੰਨ ਮੰਗਾਂ ਰੱਖੀਆਂ।
ਇਹ ਮਾਮਲਾ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਗੁਰਸਿਮਰਨ ਮੰਡ ਦੇ ਵਿਵਾਦ ਅਤੇ ਅੰਬਾਲਾ ਵਿਖੇ ਸਿੱਖ ਸੰਗਤ ਵੱਲੋਂ ਕੀਤੇ ਗਏ ਸ਼ਾਂਤਮਈ ਧਰਨੇ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੇ ਮਾਮਲੇ ਸਬੰਧੀ ਨਾਲ ਸਬੰਧਤ ਹੈ। ਇਸ ਮੌਕੇ ਵਫ਼ਦ ਵੱਲੋਂ ਪੁਲਿਸ ਪ੍ਰਸ਼ਾਸਨ ਵੱਲੋਂ ਦੋ ਸਿੱਖ ਨੌਜਵਾਨਾਂ ਨੂੰ ਜੇਲ੍ਹ ਵਿੱਚ ਬੰਦ ਕੀਤੇ ਜਾਣ ਸਬੰਧੀ ਵੀ ਮੁੱਖ ਮੰਤਰੀ ਦੇ ਧਿਆਨ ਵਿੱਚ ਮਾਮਲਾ ਲਿਆਂਦਾ ਗਿਆ ਅਤੇ ਸਿੱਖ ਸੰਗਤ ਦੀਆਂ ਮੰਗਾਂ ਰੱਖੀਆਂ ਗਈਆਂ।
ਇਹ ਜਾਣਕਾਰੀ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਅੰਗਰੇਜ਼ ਸਿੰਘ ਰਾਣੀਆਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਫ਼ਦ ਵੱਲੋਂ ਸਮੁੱਚੇ ਮਾਮਲੇ ਸਬੰਧੀ ਆਪਣਾ ਪੱਖ ਮੁੱਖ ਮੰਤਰੀ ਸਾਹਮਣੇ ਰੱਖਿਆ ਗਿਆ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਗੁਰਸਿਮਰਨ ਮੰਡ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਨੌਜਵਾਨਾਂ ਨੂੰ ਰਿਹਾਅ ਕਰਨ ਅਤੇ FIR ਰੱਦ ਕਰਨ ਦੀ ਵੀ ਮੰਗ ਕੀਤੀ।