- Updated: October 24, 2024 09:23 PM
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਬਿਆਨ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਤੋ ਸਿਰ ਝੁਕਾ ਕੇ ਮਾਫੀ ਮੰਗਦਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਉਹ ਭੁੱਲ ਕੇ ਵੀ ਸ੍ਰੀ ਅਕਾਲ ਤਖਤ ਸਾਹਿਬ ਬਾਰੇ ਅਤੇ ਜਥੇਦਾਰ ਸਾਹਿਬ ਬਾਰੇ ਗਲਤ ਨਹੀਂ ਬੋਲ ਸਕਦਾ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੈਂ ਸਤਿਕਾਰ ਕਰਦਾ ਹਾਂ।