- Updated: September 14, 2026 11:00 PM
ਪੰਜਾਬ ਯੂਨੀਵਰਸਿਟੀ ਵੱਲੋਂ ਐੱਮ.ਏ. ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਚਾਰ ਅਹਿਮ ਪੇਪਰ ਹਟਾਏ ਜਾਣ `ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਬਾਬਾ ਬਲਬੀਰ ਸਿੰਘ ਅਕਾਲੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਰਗੀ ਵੱਕਾਰੀ ਸੰਸਥਾ ਵੱਲੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਉੱਚ ਸਿੱਖਿਆ ਦੇ ਸਿਲੇਬਸ ਵਿੱਚੋਂ ਨਜ਼ਰਅੰਦਾਜ਼ ਕਰਨਾ ਬੇਹੱਦ ਚਿੰਤਾਜਨਕ ਅਤੇ ਮੰਦਭਾਗਾ ਹੈ। ਪੰਜਾਬ ਅਤੇ ਸਿੱਖ ਇਤਿਹਾਸ ਦੇਸ਼ ਦੀ ਇਤਿਹਾਸਕ ਵਿਰਾਸਤ ਦਾ ਅਹਿਮ ਹਿੱਸਾ ਹੈ, ਜਿਸ ਨੂੰ ਵਿਦਿਆਰਥੀਆਂ ਤੋਂ ਦੂਰ ਕਰਨਾ ਉਚਿਤ ਨਹੀਂ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਸਬੰਧਿਤ ਅਕਾਦਮਿਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਇਸ ਫ਼ੈਸਲੇ `ਤੇ ਮੁੜ ਵਿਚਾਰ ਕਰਦਿਆਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਪੇਪਰਾਂ ਨੂੰ ਸਿਲੇਬਸ ਵਿੱਚ ਮੁੜ ਸ਼ਾਮਲ ਕੀਤਾ ਜਾਵੇ।