SGPC ਨੇ ਗੁ: ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ’ਚ ਮਰਿਆਦਾ ਦੀ ਉਲੰਘਣਾ ਦਾ ਲਿਆ ਸਖ਼ਤ ਨੋਟਿਸ

SGPC ਨੇ ਗੁ: ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ’ਚ ਮਰਿਆਦਾ ਦੀ ਉਲੰਘਣਾ ਦਾ ਲਿਆ ਸਖ਼ਤ ਨੋਟਿਸ

ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਹਦੂਦ ਵਿਚ ਬੀਤੀ ਰਾਤ ਆਯੋਜਿਤ ਪਾਰਟੀ ਵਿਚ ਸ਼ਰਾਬ ਅਤੇ ਮੀਟ ਪਰੋਸਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ। ਜਿਸ ਦੇ  ਐੱਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨਿੰਦਾ ਕੀਤੀ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਬੀਤੇ ਦਿਨ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਨੇੜੇ ਬਹੁਤ ਦੁਖਦਾਈ ਘਟਨਾ ਵਾਪਰੀ ਹੈ, ਜੋ ਚਰਚਾ ਦਾ ਵਿਸ਼ਾ ਹੀ ਨਹੀਂ ਸਗੋਂ ਮਰਿਆਦਾ ਨਾਲ ਸੰਬੰਧਿਤ ਵੀ ਹੈ। 

ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ ਅਤੇ ਪਾਕਿਸਤਾਨ ਸਰਕਾਰ ਦੇ ਸਬੰਧਤ ਮੰਤਰਾਲੇ ਅਤੇ ਓਕਾਫ਼ ਬੋਰਡ ਨੂੰ ਪੱਤਰ ਲਿਖਿਆ ਜਾ ਰਿਹਾ ਹੈ ਕਿ ਉੱਥੇ ਦੇ ਗੁਰੂ ਘਰਾਂ ਦੀਆਂ ਮਰਿਆਦਾ ਨੂੰ ਧਿਆਨ 'ਚ ਜ਼ਰੂਰ ਰੱਖਿਆ ਜਾਵੇ, ਕਿਉਂਕਿ ਗੁਰਦੁਆਰਾ ਸਾਹਿਬ ਦੀ ਕੋਈ ਮਰਿਆਦਾ ਹੁੰਦੀ ਤੇ ਜ਼ਰੂਰੀ ਹੁੰਦਾ ਹੈ ਕਿ ਉਸ 'ਤੇ ਮਰਿਆਦਾ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਜੋ ਵੀ ਉਥੇ ਹੋਇਆ ਅਸੀਂ ਉਸ ਦੀ ਰਿਪੋਰਟ ਮੰਗਵਾ ਰਹੇ ਹਾਂ ਅਤੇ ਪਾਕਿਸਤਾਨ ਸਰਕਾਰ ਨੂੰ ਮੰਗ ਕਰਦੇ ਹਾਂ ਕਿ ਗੁਰਦੁਆਰੇ ਦੀ ਪਵਿੱਤਰਤਾ ਨੂੰ ਧਿਆਨ 'ਚ ਰੱਖਿਆ ਜਾਵੇ।