ਭਾਜਪਾ ਨੂੰ ਸਮਰਥਨ ਦੇਣ ਦਾ  ਬੀਬੀ ਜਗੀਰ ਕੌਰ ਨੇ ਕੀਤਾ ਐਲਾਨ। 

 ਭਾਜਪਾ ਨੂੰ ਸਮਰਥਨ ਦੇਣ ਦਾ  ਬੀਬੀ ਜਗੀਰ ਕੌਰ ਨੇ ਕੀਤਾ ਐਲਾਨ। 

ਜਿਉਂ-ਜਿਉਂ ਜਲੰਧਰ ਜ਼ਿਮਨੀ ਦੀ ਚੋਣ ਨੇੜੇ ਆ ਰਹੀ ਹੈ ਤਾਂ ਸਿਆਸੀ ਪਾਰਟੀਆਂ ਆਪਣੀ ਪੂਰੀ ਜ਼ੋਰ-ਅਜ਼ਮਾਇਸ਼ ਕਰ ਰਹੀਆਂ ਹਨ। ਇਸੇ ਦਰਮਿਆਨ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ, ਜਿਨ੍ਹਾਂ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਜਲੰਧਰ ਜ਼ਿਮਨੀ ਚੋਣ ਲਈ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਬੀਬੀ ਜਗੀਰ ਕੌਰ ਨੇ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਅਸੀਂ ਤਾਂ ਭਾਜਪਾ ਨੂੰ 25 ਸਾਲ ਤੋਂ ਵੋਟਾਂ ਪਾ ਰਹੇ ਹਾਂ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਮਗਰੋਂ ਜਲੰਧਰ ਦੀ ਖਾਲੀ ਹੋਈ ਸੀਟ ਲਈ 10 ਮਈ ਨੂੰ ਚੋਣਾਂ ਹੋ ਰਹੀਆਂ ਹਨ ਤੇ 13 ਮਈ ਨੂੰ ਨਤੀਜੇ ਆਉਣਗੇ।