ਸੁਖਜਿੰਦਰ ਰੰਧਾਵਾ ਦੇ ਘਰ ਪੰਜਾਬ ਕਾਂਗਰਸ ਦੀ ਅਹਿਮ ਬੈਠਕ, ਚਰਨਜੀਤ ਸਿੰਘ ਚੰਨੀ ਸਮੇਤ ਸੀਨੀਅਰ ਆਗੂਆਂ ਨੇ ਕੀਤੀ ਸ਼ਮੂਲੀਅਤ

ਸੁਖਜਿੰਦਰ ਰੰਧਾਵਾ ਦੇ ਘਰ ਪੰਜਾਬ ਕਾਂਗਰਸ ਦੀ ਅਹਿਮ ਬੈਠਕ, ਚਰਨਜੀਤ ਸਿੰਘ ਚੰਨੀ ਸਮੇਤ ਸੀਨੀਅਰ ਆਗੂਆਂ ਨੇ ਕੀਤੀ ਸ਼ਮੂਲੀਅਤ

ਦਿੱਲੀ ‘ਚ ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ ਹੋਈ ਹੈ। ਪੰਜਾਬ ਕਾਂਗਰਸ ਦੇ ਲੀਡਰਾਂ ਵਿਚਾਲੇ ਬੰਦ ਕਮਰੇ ‘ਚ ਇਹ ਮੀਟਿੰਗ ਹੋਈ ਹੈ ਤੇ MP ਸੁਖਜਿੰਦਰ ਰੰਧਾਵਾ ਦੀ ਰਿਹਾਇਸ਼ ‘ਤੇ ਹੋਈ ਇਸ ਮੀਟਿੰਗ ਚਰਨਜੀਤ ਚੰਨੀ ਵੀ ਸ਼ਾਮਲ ਹੋਏ ਹਨ। ਹਾਲਾਂਕਿ ਇਸ ਮੀਟਿੰਗ ਵਿਚ ਕਿਹੜੇ ਮੁੱਦਿਆਂ ‘ਤੇ ਚਰਚਾ ਹੋਈ ਹੈ, ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਮੀਟਿੰਗ ਮਗਰੋਂ ਜਿਸ ਵੇਲੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਉਥੋਂ ਜਾਂਦੇ ਹਨ ਤਾਂ ਪੱਤਰਕਾਰਾਂ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਵੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਇਸ ਮੌਕੇ ‘ਤੇ ਸਾਬਕਾ ਸੀਐੱਮ ਚੰਨੀ ਹੱਥ ਹਿਲਾ ਕੇ ਦਿਖਾਉਂਦੇ ਹੋਏ ਨਜ਼ਰ ਆਏ। ਲਗਭਗ 30 ਮਿੰਟ ਤੱਕ ਇਹ ਮੀਟਿੰਗ ਹੋਈ ਹੈ। ਭਾਜਪਾ ਤੇ ਆਰਐੱਸਐੱਸ ਨੂੰ ਜੋੜਨ ਵਾਲੇ ਪੋਸਟਰਾਂ ਮਗਰੋਂ ਇਹ ਮੁਲਾਕਾਤ ਚੰਨੀ ਵੱਲੋਂ ਸੁਖਜਿੰਦਰ ਰੰਧਾਵਾ ਨਾਲ ਮੁਲਾਕਾਤ ਕੀਤੀ ਗਈ ਹੈ। ਇਨ੍ਹਾਂ ਮੀਟਿੰਗਾਂ ਦੇ ਸਿੱਟੇ ਕੀ ਨਿਕਲਦੇ ਹਨ, ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।

ਕਾਂਗਰਸ ਦਾ ਅੰਦਰੂਨੀ ਕਲੇਸ਼ ਦਿਨ-ਪ੍ਰਤੀ ਦਿਨ ਘਟਣ ਦੀ ਬਜਾਏ ਵਧਦਾ ਹੀ ਜਾ ਰਿਹਾ ਹੈ ਤੇ ਇਸ ਅੰਦਰੂਨੀ ਕਲੇਸ਼ ਵਿਚਾਲੇ ਹੀ ਚੰਨੀ ਵੱਲੋਂ ਸੁਖਜਿੰਦਰ ਰੰਧਾਵਾ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਤੋਂ ਇਾਲਵਾ ਕਈ ਥਾਵਾਂ ‘ਤੇ ਜਿਥੇ ਕਾਂਗਰਸ ਦੀ ਮੀਟਿੰਗ ਹੋਣੀ ਸੀ ਉਥੇ ‘ਰਾਜਾ ਵੜਿੰਗ ਹਟਾਓ, ਬਘੇਲ ਭਜਾਓ’ ਵਰਗੇ ਪੋਸਟਰ ਲਗਾਏ ਜਾ ਰਹੇ ਹਨ। ਚਰਨਜੀਤ ਸਿੰਘ ਚੰਨੀ ਆਉਣ ਵਾਲੇ ਦਿਨਾਂ ਵਿਚ ਕੀ ਫੈਸਲਾ ਲੈਂਦੇ ਹਨ, ਇਹ ਦੇਖਣ ਵਾਲੀ ਗੱਲ ਹੋਵੇਗੀ।