ਮੁੱਖ ਮੰਤਰੀ ਦਾ ਆੜ੍ਹਤੀਆਂ ਨਾਲ ਮੀਟਿੰਗ ਤੋਂ ਬਾਅਦ ਅਹਿਮ ਬਿਆਨ

ਮੁੱਖ ਮੰਤਰੀ ਦਾ ਆੜ੍ਹਤੀਆਂ ਨਾਲ ਮੀਟਿੰਗ ਤੋਂ ਬਾਅਦ ਅਹਿਮ ਬਿਆਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਅੱਜ ਆੜ੍ਹਤੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਆੜ੍ਹਤੀਆਂ ਦੀ ਹਰ ਮੰਗ ਪੂਰੀ ਕੀਤੀ ਗਈ। ਇਸ ਤੋਂ ਇਲਾਵਾ ਆੜ੍ਹਤੀਆਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਕੋਲ ਮਜ਼ਬੂਤੀ ਨਾਲ ਰੱਖੀਆਂ ਜਾਣਗੀਆਂ। ਆੜ੍ਹਤੀਆਂ ਵਲੋਂ ਕੇਂਦਰ ਕੋਲ ਆਰ. ਡੀ. ਐੱਫ. ਦੇਣ ਦੀ ਮੰਗ ਕੀਤੀ ਹੈ। ਕੇਂਦਰ ਨੇ ਆੜ੍ਹਤੀਆ ਫੀਸ ਦੇ 192 ਕਰੋੜ ਰੁਪਏ ਦੇਣੇ ਹਨ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਬਕਾਇਆ ਈ. ਪੀ. ਐੱਫ. ਦੇ 50 ਕਰੋੜ ਰੁਪਏ ਦੇਣ ਦੇ ਮੁੱਦੇ 'ਤੇ ਵੀ ਚਰਚਾ ਕੀਤੀ। 

ਮੁੱਖ ਮੰਤਰੀ ਨੇ ਕਿਹਾ ਕਿ ਜੇ ਲੋੜ ਪਈ ਤਾਂ ਐੱਫ. ਸੀ. ਆਈ. ਨਾਲ ਕਾਨੂੰਨੀ ਲੜਾਈ ਵੀ ਲੜੀ ਜਾਵੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਕ ਦਿਨ ਵਿਚ ਝੋਨੇ ਦੀ ਖਰੀਦ ਕੀਤੀ ਜਾਵੇਗੀ ਅਤੇ ਜਲਦੀ ਤੋਂ ਜਲਦੀ ਭੁਗਤਾਨ ਕੀਤਾ ਜਾਵੇਗਾ।