ਜੰਮੂ-ਕਸ਼ਮੀਰ ''ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ,ਕੁਪਵਾੜਾ ''ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, 4 ਅੱਤਵਾਦੀ ਢੇਰ

ਜੰਮੂ-ਕਸ਼ਮੀਰ ''ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ,ਕੁਪਵਾੜਾ ''ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, 4 ਅੱਤਵਾਦੀ ਢੇਰ

ਸੁਰੱਖਿਆ ਫ਼ੋਰਸਾਂ ਨੇ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਕੰਟਰੋਲ ਰੇਖਾ ਕੋਲ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ ਅਤੇ ਚਾਰ ਅੱਤਵਾਦੀ ਢੇਰ ਹੋ ਗਏ। ਸੁਰੱਖਿਆ ਫ਼ੋਰਸਾਂ ਨੇ ਘੁਸਪੈਠ ਦੀ ਕੋਸ਼ਿਸ਼ ਅਜਿਹੇ ਸਮੇਂ ਅਸਫ਼ਲ ਕੀਤੀ ਹੈ, ਜਦੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ 2 ਦਿਨਾਂ ਦੌਰੇ 'ਤੇ ਹਨ।

ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਕੁਪਵਾੜਾ 'ਚ ਮਾਛਿਲ ਸੈਕਟਰ ਦੇ ਕਾਲਾ ਜੰਗਲ 'ਚ ਫ਼ੌਜ ਅਤੇ ਪੁਲਸ ਦੀ ਸੰਯੁਕਤ ਮੁਹਿੰਮ ਦੌਰਾਨ 4 ਅੱਤਵਾਦੀ ਮਾਰੇ ਗਏ, ਜੋ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ.) ਵਲੋਂ ਭਾਰਤੀ ਸਰਹੱਦ ਖੇਤਰ 'ਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਮ੍ਰਿਤਕ ਅੱਤਵਾਦੀਆਂ ਦੀ ਪਛਾਣ ਅਤੇ ਕਿਸੇ ਸਮੂਹ ਨਾਲ ਸੰਬੰਧ ਬਾਰੇ ਅਜੇ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ। ਪਿਛਲੇ 2 ਹਫ਼ਤਿਆਂ 'ਚ ਸਰਹੱਦ ਪਾਰ ਤੋਂ ਘੁਸਪੈਠ ਦੀਆਂ ਕੋਸ਼ਿਸ਼ਾਂ 'ਚ ਅਚਾਨਕ ਤੇਜ਼ ਆਈ ਹੈ ਅਤੇ ਇਸੇ ਦੌਰਾਨ ਕਸ਼ਮੀਰ 'ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਘੱਟੋ-ਘੱਟ 11 ਅੱਤਵਾਦੀ ਮਾਰੇ ਗਏ ਹਨ।