ਅਟਾਰੀ ਦੇ ਪਿੰਡ ਪੰਡੋਰੀ ਵੜੈਚ ’ਚ ਭਰਾ ਨੇ ਹੀ ਲਈ ਭਰਾ ਦੀ ਲਈ ਜਾਨ

ਅਟਾਰੀ ਦੇ ਪਿੰਡ ਪੰਡੋਰੀ ਵੜੈਚ ’ਚ ਭਰਾ ਨੇ ਹੀ ਲਈ ਭਰਾ ਦੀ ਲਈ ਜਾਨ

ਅੰਮ੍ਰਿਤਸਰ ਦੇ ਹਲਕਾ ਅਟਾਰੀ ਅਧੀਨ ਆਉਂਦੇ ਮਜੀਠਾ ਰੋਡ ਸਥਿਤ ਪਿੰਡ ਪੰਡੋਰੀ ਵੜੈਚ ਤੋਂ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੋ ਭਰਾਵਾਂ ਵਿਚਾਲੇ ਹੋਈ ਤਕਰਾਰ ਦੌਰਾਨ ਗੋਲੀ ਚੱਲਣ ਕਾਰਨ ਇੱਕ ਭਰਾ ਦੀ ਮੌਤ ਹੋ ਗਈ । ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਕਿਰਨਪ੍ਰੀਤ ਸਿੰਘ ਕੈਮੀ ਦਾ ਨਾਮ ਸਾਹਮਣੇ ਆ ਰਿਹਾ ਹੈ । ਆਰੋਪ ਹੈ ਕਿ ਉਨ੍ਹਾਂ ਨੇ ਆਪਣੇ ਹੀ ਭਰਾ ਨੂੰ ਗੋਲੀ ਮਾਰੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਅਟਾਰੀ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ 112 ਨੰਬਰ 'ਤੇ ਘਟਨਾ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਪਾਰਟੀ ਤੁਰੰਤ ਮੌਕੇ 'ਤੇ ਪਹੁੰਚ ਗਈ । ਡੀ.ਐਸ.ਪੀ. ਨੇ ਦੱਸਿਆ ਕਿ ਮ੍ਰਿਤਕ ਨੂੰ ਦੋ ਗੋਲੀਆਂ ਲੱਗੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਮਾਮਲੇ ਵਿੱਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ ਅਤੇ ਜਾਂਚ ਜਾਰੀ ਹੈ । ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।