ਪੰਜਾਬੀਆਂ ਨੂੰ ਝਟਕਾ! ਮਹਿੰਗੀ ਹੋਈ ਬਿਜਲੀ, ਨਵੀਂਆਂ ਦਰਾਂ ਹੋਇਆਂ ਜਾਰੀ,ਦਰਾਂ ''ਚ ਹੋਏ ਵਾਧੇ ''ਤੇ CM ਮਾਨ ਦਾ ਵੱਡਾ ਬਿਆਨ

ਪੰਜਾਬੀਆਂ ਨੂੰ ਝਟਕਾ! ਮਹਿੰਗੀ ਹੋਈ ਬਿਜਲੀ, ਨਵੀਂਆਂ ਦਰਾਂ ਹੋਇਆਂ ਜਾਰੀ,ਦਰਾਂ ''ਚ ਹੋਏ ਵਾਧੇ ''ਤੇ CM ਮਾਨ ਦਾ ਵੱਡਾ ਬਿਆਨ

ਪੰਜਾਬ ਵਿਚ ਬਿਜਲੀ ਦਰਾਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਸ ਬਾਬਤ ਹੁਕਮ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਜਾਰੀ ਕਰ ਦਿੱਤੇ ਹਨ। ਜਾਰੀ ਹੁਕਮਾਂ ਮੁਤਾਬਕ ਘਰੇਲੂ ਖਪਤਕਾਰਾਂ ਲਈ 2 ਕਿੱਲੋਵਾਟ ਲੋਡ ਤੱਕ ਲਈ ਪਹਿਲੇ 100 ਯੂਨਿਟ ਲਈ ਦਰ 3.49 ਰੁਪਏ ਤੋਂ ਵਧਾ ਕੇ 4.19 ਰੁਪਏ ਪ੍ਰਤੀ ਯੂਨਿਟ ਕਰ ਦਿੱਤੀ ਗਈ ਹੈ। ਇਸਦੇ ਨਾਲ ਹੀ ਫਿਕਸ ਚਾਰਜਿਜ਼ ਵੀ 35 ਰੁਪਏ ਤੋਂ ਵਧਾ ਕੇ 50 ਰੁਪਏ ਪ੍ਰਤੀ ਕਿੱਲੋਵਾਟ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ 101 ਤੋਂ 300 ਯੂਨਿਟ ਤੱਕ ਦਰ 5.84 ਰੁਪਏ ਤੋਂ ਵਧਾ ਕੇ 6.64 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ ਤੇ 300 ਯੂਨਿਟ ਤੋਂ ਵੱਧ ਲਈ 7.30 ਰੁਪਏ ਤੋਂ ਵਧਾ ਕੇ 7.75 ਰੁਪਏ ਪ੍ਰਤੀ ਯੂਨਿਟ ਦਰ ਕੀਤੀ ਗਈ ਹੈ।

2 ਤੋਂ 7 ਕਿੱਲੋਵਾਟ ਤੱਕ ਲੋਡ ਵਾਲੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਤੱਕ ਦਰ 3.74 ਰੁਪਏ ਦੀ ਥਾਂ ਹੁਣ 4.44 ਰੁਪਏ ਹੋਵੇਗੀ। 100 ਤੋਂ 300 ਤੱਕ 5.84 ਰੁਪਏ ਦੀ ਥਾਂ 6.64  ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.30 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦੇਣੇ ਪੈਣਗੇ। ਇਸ ਵਰਗ ਲਈ ਫਿਕਸ ਚਾਰਜਿਜ਼ 60 ਤੋਂ ਵਧਾ ਕੇ 75 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ। 7 ਤੋਂ 50 ਕਿੱਲੋਵਾਟ ਲੋਡ ਵਾਲੇ ਖਪਤਕਾਰਾਂ ਲਈ ਦਰ ਹੁਣ ਪਹਿਲੇ 100 ਯੂਨਿਟ 4.64 ਰੁਪਏ ਦੀ ਥਾਂ 5.34 ਰੁਪਏ ਪ੍ਰਤੀ ਯੂਨਿਟ, 100 ਤੋਂ 300 ਲਈ  6.50 ਰੁਪਏ ਦੀ ਥਾਂ 7.15 ਰੁਪਏ ਪ੍ਰਤੀ ਯੂਨਿਟ, 300 ਤੋਂ ਵੱਧ ਲਈ 7.50 ਰੁਪਏ ਦੀ ਥਾਂ 7.75 ਰੁਪਏ ਪ੍ਰਤੀ ਯੂਨਿਟ ਦਰ ਹੋਵੇਗੀ। ਇਸ ਵਰਗ ਲਈ ਫਿਕਸ ਚਾਰਜਿਜ਼ 95 ਰੁਪਏ ਤੋਂ ਵਧਾ ਕੇ 110 ਰੁਪਏ ਪ੍ਰਤੀ ਯੂਨਿਟ ਕੀਤੇ ਗਏ ਹਨ।

50 ਤੋਂ 100 ਕਿੱਲੋਵਾਟ ਲੋਡ ਵਾਲੇ ਖਪਤਕਾਰਾਂ ਲਈ 6.43 ਰੁਪਏ ਦੀ ਥਾਂ 6.75 ਰੁਪਏ ਪ੍ਰਤੀ ਯੂਨਿਟ ਚਾਰਜਿਜ਼ ਹੋਣਗੇ। ਇਸ ਵਰਗ ਲਈ ਫਿਕਸ ਚਾਰਜਿਜ਼ 115 ਤੋਂ ਵਧਾ ਕੇ 130 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ। 100 ਕਿੱਲੋਵਾਟ ਤੋਂ ਵੱਧ ਲੋਡ ਵਾਲੇ ਖਪਤਕਾਰਾਂ ਲਈ 6.63 ਦੀ ਥਾਂ ਹੁਣ 6.96 ਰੁਪਏ ਪ੍ਰਤੀ ਕਿੱਲੋਵਾਟ ਦਰ ਹੋਵੇਗੀ ਅਤੇ ਫਿਕਸ ਚਾਰਜਿਜ਼ 125 ਰੁਪਏ ਤੋਂ ਵੱਧਾ ਕੇ 140 ਰੁਪਏ ਪ੍ਰਤੀ ਕਿੱਲੋਵਾਟ ਕੀਤੇ ਗਏ ਹਨ।

                   Image

ਇਸ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।CM ਮਾਨ ਨੇ ਟਵੀਟ ਵਿੱਚ ਲਿਖਿਆ ਹੈ ਕਿ ਬਿਜਲੀ ਦੀਆਂ ਦਰਾਂ ਵਿੱਚ ਵਾਧੇ ਦਾ ਖ਼ਰਚਾ ਸਰਕਾਰ ਵੱਲੋਂ ਦਿੱਤਾ ਜਾਵੇਗਾ। ਬਿਜਲੀ ਦੀਆਂ ਦਰਾਂ ਵਿੱਚ ਵਾਧੇ ਕਾਰਨ ਆਮ ਲੋਕਾਂ ਦੀ ਜੇਬ ‘ਤੇ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਅੱਗੇ ਲਿਖਿਆ ਕਿ ਬਿਜਲੀ ਦਰਾਂ ਵਿਚ ਵਾਧੇ ਕਾਰਨ 600 ਯੂਨਿਟ ਵਾਲੀ ਯੋਜਨਾ ਦੇ ਇੱਕ ਵੀ ਮੀਟਰ ‘ਤੇ ਕੋਈ ਅਸਰ ਨਹੀਂ ਹੋਵੇਗਾ। ਭਾਵੇਂ ਪੰਜਾਬ ਵਿਚ 600 ਯੂਨਿਟ ਤੱਕ ਬਿਜਲੀ ਮੁਫਤ ਹੈ, ਪਰ ਇਸ ਤੋਂ ਵੱਧ ਬਿਜਲੀ ਫੂਕਣ ਵਾਲਿਆਂ ਲਈ ਇਹ ਵੱਡਾ ਝਟਕਾ ਹੈ।