Ind vs NZ T20 ''ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ ਲਿਆ। 

Ind vs NZ T20 ''ਚ ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ ਲਿਆ। 

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਸੀਰੀਜ਼ ਦਾ ਪਹਿਲਾ ਟੀ-20 ਮੈਚ ਰਾਂਚੀ ਦੇ ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ 'ਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਹਾਰਦਿਕ ਪੰਡਯਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ ਹੈ। ਵਿਰਾਟ ਕੋਹਲੀ, ਰੋਹਿਤ ਸ਼ਰਮਾ ਵਰਗੇ ਵੱਡੇ ਖਿਡਾਰੀਆਂ ਨੂੰ ਆਰਾਮ ਦਿੱਤਾ ਗਿਆ ਹੈ, ਜਦਕਿ ਹਾਰਦਿਕ ਪੰਡਯਾ ਨੌਜਵਾਨ ਟੀਮ ਸਮੇਤ ਤਜ਼ਰਬੇਕਾਰ ਖ਼ਿਡਾਰੀਆਂ ਦੀ ਅਗਵਾਈ ਕਰਦੇ ਨਜ਼ਰ ਆਉਣਗੇ। ਆਓ ਨਜ਼ਰ ਮਾਰਦੇ ਹਾਂ ਦੋਵਾਂ ਟੀਮਾਂ ਦੀ ਪਲੇਇੰਗ ਇਲੈਵਨ 'ਤੇ-

ਭਾਰਤ: ਸ਼ੁਭਮਨ ਗਿੱਲ, ਈਸ਼ਾਨ ਕਿਸ਼ਨ (ਵਿਕਟਕੀਪਰ), ਰਾਹੁਲ ਤ੍ਰਿਪਾਠੀ, ਸੂਰਿਆਕੁਮਾਰ ਯਾਦਵ (ਉਪ-ਕਪਤਾਨ), ਹਾਰਦਿਕ ਪੰਡਯਾ (ਕਪਤਾਨ), ਦੀਪਕ ਹੁੱਡਾ, ਵਾਸ਼ਿੰਗਟਨ ਸੁੰਦਰ, ਸ਼ਿਵਮ ਮਾਵੀ, ਉਮਰਾਨ ਮਲਿਕ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ।

ਨਿਊਜ਼ੀਲੈਂਡ: ਫਿਨ ਐਲਨ, ਡੇਵੋਨ ਕੋਨਵੇ (ਵਿਕਟਕੀਪਰ), ਮਾਰਕ ਚੈਪਮੈਨ, ਗਲੇਨ ਫਿਲਿਪਸ, ਡੇਰਿਲ ਮਿਸ਼ੇਲ, ਮਾਈਕਲ ਬ੍ਰੇਸਵੈਲ, ਮਿਸ਼ੇਲ ਸੈਂਟਨਰ (ਕਪਤਾਨ), ਲਾਕੀ ਫਰਗੂਸਨ, ਈਸ਼ ਸੋਢੀ, ਬਲੇਅਰ ਟਿੱਕਨਰ, ਜੈਕਬ ਡਫੀ।