- Updated: October 14, 2023 08:34 PM
ਭਾਰਤ ਅਤੇ ਪਾਕਿਸਤਾਨ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 12ਵਾਂ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਗਿਆ। ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ।ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕਰਦੇ ਹੋਏ ਪਾਕਿਸਤਾਨ ਟੀਮ ਨੂੰ 42.5 ਓਵਰਾਂ 'ਚ 191 ਦੌੜਾਂ 'ਤੇ ਰੋਕ ਦਿੱਤਾ। ਇਸ ਤਰ੍ਹਾਂ ਭਾਰਤ ਨੂੰ 192 ਦੌੜਾਂ ਦਾ ਟੀਚਾ ਮਿਲਿਆ।
ਟੀਚੇ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਨੇ 30.3 ਓਵਰਾਂ 'ਚ 3 ਵਿਕਟਾਂ ਗੁਆ ਕੇ 192 ਦੌੜਾਂ ਬਣਾਈਆਂ ਤੇ 7 ਵਿਕਟਾਂ ਨਾਲ ਮੈਚ ਜਿੱਤ ਲਿਆ। ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ 16 ਦੌੜਾਂ ਬਣਾ ਸ਼ਾਹੀਨ ਅਫਰੀਦੀ ਵਲੋਂ ਆਊਟ ਹੋ ਗਿਆ। ਭਾਰਤ ਨੂੰ ਦੂਜਾ ਝਟਕਾ ਵਿਰਾਟ ਕੋਹਲੀ ਦੇ ਆਊਟ ਹੋਣ ਨਾਲ ਲੱਗਾ। ਵਿਰਾਟ 16 ਦੌੜਾਂ ਬਣਾ ਹਸਨ ਅਲੀ ਵਲੋਂ ਆਊਟ ਹੋਇਆ। ਰੋਹਿਤ ਸ਼ਰਮਾ ਨੇ 36 ਗੇਂਦਾਂ 'ਚ ਆਪਣਾ 3 ਚੌਕੇ ਤੇ 4 ਛੱਕਿਆਂ ਦੀ ਮਦਦ ਨਾਲ ਅਰਧ ਸੈਂਕੜਾ ਪੂਰਾ ਕੀਤਾ ਹੈ। ਭਾਰਤ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਰੋਹਿਤ ਸ਼ਰਮਾ 86 ਦੌੜਾਂ ਬਣਾ ਸ਼ਾਹੀਨ ਅਫਰੀਦੀ ਵਲੋਂ ਆਊਟ ਹੋਇਆ। ਰੋਹਿਤ ਨੇ ਆਪਣੀ ਪਾਰੀ ਦੇ ਦੌਰਾਨ 6 ਚੌਕੇ ਤੇ 6 ਛੱਕੇ ਲਾਏ। ਸ਼੍ਰੇਅਸ ਅਈਅਰ ਤੇ ਕੇ. ਐੱਲ. ਰਾਹੁਲ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 53 ਤੇ 19 ਦੌੜਾਂ ਬਣਾਈਆਂ।
ਪਲੇਇੰਗ 11
ਭਾਰਤ : ਰੋਹਿਤ ਸ਼ਰਮਾ (lਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐੱਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
ਪਾਕਿਸਤਾਨ : ਅਬਦੁੱਲਾ ਸ਼ਫੀਕ, ਇਮਾਮ-ਉਲ-ਹੱਕ, ਬਾਬਰ ਆਜ਼ਮ (ਕਪਤਾਨ), ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸਊਦ ਸ਼ਕੀਲ, ਇਫਤਿਖਾਰ ਅਹਿਮਦ, ਸ਼ਾਦਾਬ ਖਾਨ, ਮੁਹੰਮਦ ਨਵਾਜ਼, ਹਸਨ ਅਲੀ, ਸ਼ਾਹੀਨ ਅਫਰੀਦੀ, ਹੈਰਿਸ ਰਊਫ।