- Updated: January 10, 2023 07:38 PM
ਭਾਰਤ ਤੇ ਸ਼੍ਰੀਲੰਕਾ ਦਰਮਿਆਨ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਅੱਜ ਗੁਹਾਟੀ ਦੇ ਬਾਰਸਪਾਰਾ ਕ੍ਰਿਕਟ ਸਟੇਡੀਅਮ ਖੇਡਿਆ ਜਾ ਰਿਹਾ ਹੈ। ਸ਼੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ।ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ ਨਿਰਧਾਰਤ 20 ਓਵਰਾਂ 'ਚ ਭਾਰਤੀ ਬੱਲੇਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ 7 ਵਿਕਟਾਂ ਦੇ ਨੁਕਸਾਨ 'ਤੇ 373 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਸ਼੍ਰੀਲੰਕਾ ਨੂੰ ਜਿੱਤ ਲਈ 374 ਦੌੜਾਂ ਦਾ ਟੀਚਾ ਦਿੱਤਾ ਹੈ। ਵਿਰਾਟ ਕੋਹਲੀ ਨੇ ਅਜੇਤੂ ਰਹਿੰਦੇ ਹੋਏ ਸ਼ਾਨਦਾਰ113 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ ਆਪਣੀ ਪਾਰੀ ਦੇ ਦੌਰਾਨ 12 ਚੌਕੇ ਤੇ 1 ਛੱਕਾ ਲਗਾਇਆ। ਇਸ ਤੋਂ ਇਲਾਵਾ ਰੋਹਿਤ ਸ਼ਰਮਾ ਨੇ 9 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ 83 ਦੌੜਾਂ ਤੇ ਸ਼ੁਭਮਨ ਗਿੱਲ ਨੇ 11 ਚੌਕਿਆਂ ਦੀ ਮਦਦ ਨਾਲ 70 ਦੌੜਾਂ ਦੀਆਂ ਪਾਰੀਆਂ ਖੇਡੀਆਂ। ਇਸ ਤੋਂ ਬਾਅਦ ਸ਼੍ਰੇਅਸ ਅਈਅਰ 28 ਦੌੜਾਂ, ਕੇ. ਐੱਲ. ਰਾਹੁਲ 39 ਦੌੜਾਂ, ਹਾਰਦਿਕ ਪੰਡਯਾ 14 ਦੌੜਾਂ ਤੇ ਅਕਸ਼ਰ ਪਟੇਲ 9 ਦੌੜਾਂ ਬਣਾ ਆਊਟ ਹੋਏ।ਸ਼੍ਰੀਲੰਕਾ ਵਲੋਂ ਕਸੁਨ ਰਜੀਥਾ ਨੇ 3, ਮਦੁਸ਼ੰਕਾ ਨੇ 1, ਸ਼ਨਾਕਾ ਨੇ 1 ਤੇ ਧਨੰਜੈ ਨੇ 1 ਵਿਕਟ ਲਈਆਂ।a