- Updated: March 25, 2023 10:05 AM
ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਨੀਵਾਰ ਸਵੇਰੇ ਡੇਰਾ ਸਤਿਸੰਗ ਬਿਆਸ ਪਹੁੰਚੇ। ਉਨ੍ਹਾਂ ਉਥੇ ਸਤਸੰਗ ਸੁਣਿਆ ਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਡੇਰੇ ਅੰਦਰ ਚੱਲ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਲਈ। ਰੱਖਿਆ ਮੰਤਰੀ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜੇ। ਉੱਥੇ ਭਾਜਪਾ ਦੇ ਕਈ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਨਾਥ ਸਿੰਘ ਤੋਂ ਇਲਾਵਾ ਦੇਸ਼ ਦੇ ਕਈ ਵੱਡੇ ਨੇਤਾ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨੂੰ ਮਿਲ ਚੁੱਕੇ ਹਨ।

5 ਨਵੰਬਰ 2022 ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਡੇਰਾ ਮੁਖੀ ਨੂੰ ਮਿਲਣ ਗਏ ਸਨ। ਦੱਸ ਦੇਈਏ ਕਿ ਦੇਸ਼ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਵੱਡੀ ਗਿਣਤੀ 'ਚ ਡੇਰਾ ਸਮਰਥਕ ਹਨ।