NIA ਨੇ ਲੰਡਨ ''ਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਦੇ ਮਾਮਲੇ ''ਚ 45 ਲੋਕਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ। 

NIA ਨੇ ਲੰਡਨ ''ਚ ਭਾਰਤੀ ਹਾਈ ਕਮਿਸ਼ਨ ਦੀ ਭੰਨਤੋੜ ਦੇ ਮਾਮਲੇ ''ਚ 45 ਲੋਕਾਂ ਦੀਆਂ ਤਸਵੀਰਾਂ ਕੀਤੀਆਂ ਜਾਰੀ। 

ਐੱਨ.ਆਈ.ਏ. ਨੇ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਕੰਪਲੈਕਸ ਵਿੱਚ ਹੋਈ ਭੰਨਤੋੜ ਦੀ ਜਾਂਚ ਦੇ ਸਬੰਧ ਵਿੱਚ 45 ਲੋਕਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਨ੍ਹਾਂ ਲੋਕਾਂ ਦੀ ਪਛਾਣ ਦੀ ਅਪੀਲ ਕੀਤੀ ਗਈ ਹੈ।

                         Image

ਐੱਨ.ਆਈ.ਏ. ਨੇ ਕਿਹਾ ਕਿ ਜਿਸ ਕੋਲ ਵੀ ਇਨ੍ਹਾਂ ਲੋਕਾਂ ਬਾਰੇ ਜਾਣਕਾਰੀ ਹੈ, ਉਹ ਏਜੰਸੀ ਨੂੰ ਸੂਚਿਤ ਕਰੇ। ਇਹ ਲੋਕ ਮਾਰਚ ਵਿੱਚ ਲੰਡਨ ਵਿੱਚ ਹਾਈ ਕਮਿਸ਼ਨ ਦੀ ਭੰਨਤੋੜ ਕਰਨ ਅਤੇ ਭਾਰਤੀ ਰਾਸ਼ਟਰੀ ਝੰਡੇ ਦਾ ਅਪਮਾਨ ਕਰਨ ਲਈ ਜ਼ਿੰਮੇਵਾਰ ਸਨ।

              Image

ਇਸ ਤੋਂ ਪਹਿਲਾਂ, ਐੱਨ.ਆਈ.ਏ. ਨੇ ਸੋਮਵਾਰ ਨੂੰ 5 ਵੀਡੀਓ ਵੀ ਜਾਰੀ ਕੀਤੀਆਂ ਸਨ ਅਤੇ ਹਿੰਸਕ ਪ੍ਰਦਰਸ਼ਨਾਂ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਆਮ ਲੋਕਾਂ ਦੀ ਮਦਦ ਮੰਗੀ ਸੀ। NIA ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਲਿਖਿਆ ਕਿ ਇਹ ਲੋਕ ਭਾਰਤੀ ਹਾਈ ਕਮਿਸ਼ਨ, ਲੰਡਨ 'ਤੇ ਹੋਏ ਹਮਲੇ 'ਚ ਸ਼ਾਮਲ ਸਨ। ਜੇ ਕਿਸੇ ਨੂੰ ਇਨ੍ਹਾਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਸ਼ੇਅਰ ਕਰੋ।