ਅਮਰੀਕਾ ''ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਹਾਦਸੇ ਵਿਚ ਹੋਈ ਮੌਤ

ਅਮਰੀਕਾ ''ਚ ਇਕ ਹੋਰ ਭਾਰਤੀ ਵਿਦਿਆਰਥੀ ਦੀ ਹਾਦਸੇ ਵਿਚ ਹੋਈ ਮੌਤ

ਹਰ ਰੋਜ਼ ਅਮਰੀਕਾ ਤੋਂ ਕਿਸੇ ਨਾ ਕਿਸੇ ਭਾਰਤੀ ਦੀ ਮੌਤ ਦੀ ਖ਼ਬਰ ਆ ਰਹੀ ਹੈ। ਹੁਣ ਇਕ ਹੋਰ ਵਿਦਿਆਰਥੀ ਦੀ ਮੌਤ ਦੀ ਜਾਣਕਾਰੀ ਸਾਹਮਣੇ ਆਈ ਹੈ। ਨਿਊਯਾਰਕ ਵਿਚ ਬੁੱਧਵਾਰ ਨੂੰ ਇੱਕ ਬਾਈਕ ਹਾਦਸੇ ਵਿੱਚ ਇੱਕ ਭਾਰਤੀ ਵਿਦਿਆਰਥੀ ਦੀ ਜਾਨ ਚਲੀ ਗਈ। ਇਹ ਜਾਣਕਾਰੀ ਵੀਰਵਾਰ ਨੂੰ ਭਾਰਤ ਦੇ ਕੌਂਸਲੇਟ ਜਨਰਲ ਨੇ ਦਿੱਤੀ।

ਬੇਲੇਮ ਅਚਯੁਤ ਨਿਊਯਾਰਕ ਦੀ ਸਟੇਟ ਯੂਨੀਵਰਸਿਟੀ ਦਾ ਵਿਦਿਆਰਥੀ ਸੀ। ਬੁੱਧਵਾਰ ਸ਼ਾਮ ਨੂੰ ਇੱਕ ਬਾਈਕ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ। ਨਿਊਯਾਰਕ ਵਿਚ ਭਾਰਤ ਦੇ ਕੌਂਸਲੇਟ ਜਨਰਲ ਨੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਇਹ ਵੀ ਦੱਸਿਆ ਕਿ ਉਹ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਦੇ ਸੰਪਰਕ ਵਿੱਚ ਹਨ।

ਭਾਰਤ ਦੇ ਕੌਂਸਲੇਟ ਜਨਰਲ ਨੇ ਟਵਿੱਟਰ 'ਤੇ ਕਿਹਾ ਕਿ, ਵਿਦਿਆਰਥੀ ਬੇਲੇਮ ਅਚਯੁਤ ਦੀ ਅਚਾਨਕ ਮੌਤ ਬਾਰੇ ਜਾਣ ਕੇ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹੋਏ ਕੌਂਸਲੇਟ ਨੇ ਕਿਹਾ ਕਿ ਉਹ ਲਾਸ਼ ਨੂੰ ਭਾਰਤ ਵਾਪਸ ਲਿਆਉਣ ਸਮੇਤ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਪਰਿਵਾਰ ਅਤੇ ਸਥਾਨਕ ਏਜੰਸੀਆਂ ਦੇ ਸੰਪਰਕ ਵਿੱਚ ਹਨ।