ਇਕ ਹੋਰ ਭਾਰਤੀ ਵਿਦਿਆਰਥੀ ਦੀ ਅਮਰੀਕਾ ''ਚ ਹੋਈ ਮੌਤ, ਜਾਂਚ ''ਚ ਜੁਟੀ ਪੁਲਸ

 ਇਕ ਹੋਰ ਭਾਰਤੀ ਵਿਦਿਆਰਥੀ ਦੀ ਅਮਰੀਕਾ ''ਚ ਹੋਈ ਮੌਤ, ਜਾਂਚ ''ਚ ਜੁਟੀ ਪੁਲਸ

ਅਮਰੀਕਾ ਦੇ ਓਹੀਓ ਸੂਬੇ ਵਿਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਨਿਊਯਾਰਕ ਵਿੱਚ ਭਾਰਤ ਦੇ ਡਿਪਲੋਮੈਟਿਕ ਮਿਸ਼ਨ ਨੇ ਇਹ ਜਾਣਕਾਰੀ ਦਿੱਤੀ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਓਹੀਓ ਦੇ ਕਲੀਵਲੈਂਡ ਵਿੱਚ ਉਮਾ ਸੱਤਿਆ ਸਾਈਂ ਗੱਡੇ ਦੀ "ਮੰਦਭਾਗੀ ਮੌਤ" ਦੀ ਖ਼ਬਰ ਤੋਂ "ਬਹੁਤ ਦੁਖੀ" ਹੈ।

                 Image

ਕੌਂਸਲੇਟ ਨੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੂਤਘਰ ਭਾਰਤ ਵਿੱਚ ਰਹਿ ਰਹੇ ਉਮਾ ਦੇ ਪਰਿਵਾਰ ਦੇ ਸੰਪਰਕ ਵਿੱਚ ਹੈ। ਉਨ੍ਹਾਂ ਕਿਹਾ,'ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਉਮਾ ਗੱਡੇ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇਗਾ।' 2024 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਮਰੀਕਾ 'ਚ ਘੱਟੋ-ਘੱਟ ਭਾਰਤੀ ਅਤੇ ਭਾਰਤੀ ਮੂਲ ਦੇ 6 ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਹਮਲਿਆਂ ਦੀ ਗਿਣਤੀ ਵਿੱਚ ਚਿੰਤਾਜਨਕ ਵਾਧੇ ਨੇ ਭਾਈਚਾਰੇ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ।