ਯੂਕਰੇਨ ਵਿਚਲੇ ਭਾਰਤੀਆਂ ਨੂੰ ਰੂਸੀ ਹਮਲੇ ਤੇਜ਼ ਹੋਣ ਕਾਰਨ ਛੇਤੀ ਤੋਂ ਛੇਤੀ ਦੇਸ਼ ਛੱਡਣ ਦੀ ਸਲਾਹ। 

 ਯੂਕਰੇਨ ਵਿਚਲੇ ਭਾਰਤੀਆਂ ਨੂੰ ਰੂਸੀ ਹਮਲੇ ਤੇਜ਼ ਹੋਣ ਕਾਰਨ ਛੇਤੀ ਤੋਂ ਛੇਤੀ ਦੇਸ਼ ਛੱਡਣ ਦੀ ਸਲਾਹ। 

 ਯੂਕਰੇਨ ਵਿਚਲੇ ਭਾਰਤੀ ਦੂਤਘਰ ਨੇ ਰੂਸੀ ਹਮਲੇ ਤੇਜ਼ ਹੋਣ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਦੇਸ਼ ਛੱਡਣ ਦੀ ਸਲਾਹ ਦਿੱਤੀ ਹੈ। ਦੂਤਘਰ ਨੇ ਬਿਆਨ ਜਾਰੀ ਕਰਕੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਹੈ। ਦੂਤਘਰ ਨੇ ਕਿਹਾ, ‘ਵਿਗੜਦੀ ਸੁਰੱਖਿਆ ਸਥਿਤੀ ਅਤੇ ਹਾਲਾਤ ਖ਼ਰਾਬ ਹੋਣ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਸਮੇਂ ਯੂਕਰੇਨ ਵਿੱਚ ਰਹਿ ਰਹੇ ਵਿਦਿਆਰਥੀਆਂ ਸਮੇਤ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਜਾਂਦੀ ਹੈ।’