ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੰਦ

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੰਦ

ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ਮਗਰੋਂ ਦੀਪਿਕਾ ਨੇ ਆਪਣਾ ਇੰਸਟਾ ਅਕਾਊਂਟ ਬੰਦ ਕਰ ਦਿੱਤਾ ਹੈ।  ਦਰਅਸਲ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਮਹਿਰੋਂ ਵੱਲੋਂ ਦੀਪਿਕਾ ਦਾ ਨਾਮ ਲੈ ਕੇ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਦੀਪਿਕਾ ਲੂਥਰਾ ਦੀਆਂ ਵੀਡੀਓਜ਼ ਨੂੰ ਲੈ ਕੇ ਵੀ ਮਹਿਰੋਂ ਦੇ ਵੱਲੋਂ ਇਤਰਾਜ਼ ਕੀਤਾ ਗਿਆ ਸੀ ਤੇ ਉਸ ਵੱਲੋਂ ਤੁਰੰਤ  ਵੀਡੀਓਜ਼ ਹਟਾਉਣ ਅਤੇ ਅਕਾਊਂਟ ਬੰਦ ਕਰ ਲਈ ਕਿਹਾ ਜਾ ਰਿਹਾ ਸੀ।

ਦੱਸ ਦਈਏ ਕਿ ਲੂਥਰਾ ਨੂੰ ਨਿੱਜੀ ਫੋਨ ਕਾਲਾਂ ਰਾਹੀਂ ਅਤੇ ਆਨਲਾਈਨ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਸਨ, ਜਿਸ ਦੀ ਲਿਖਤੀ ਸ਼ਿਕਾਇਤ ਉਸ ਵੱਲੋਂ ਪੁਲਸ ਨੂੰ ਦਿੱਤੀ ਗਈ।  ਇਸ ਤੋਂ ਬਾਅਦ ਬੀਤੇ ਦਿਨ ਅੰਮ੍ਰਿਤਸਰ ਪੁਲਸ ਨੇ ਦੀਪਿਕਾ ਲੂਥਰਾ ਨੂੰ ਸੁਰੱਖਿਆ ਪ੍ਰਦਾਨ ਕੀਤੀ ਹੈ, ਜਿਸ ਤਹਿਤ ਉਸ ਦੀ ਸੁਰੱਖਿਆ ਲਈ 2 ਪੁਲਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਹ ਕਦਮ ਦੀਪਿਕਾ ਨੂੰ ਹਾਲ ਹੀ ਵਿਚ ਧਮਕੀਆਂ ਮਿਲਣ ਤੋਂ ਬਾਅਦ ਚੁੱਕਿਆ ਗਿਆ ਹੈ। ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ।