- Updated: August 12, 2026 09:32 AM
ਖੇਡ ਜਗਤ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ ਇਥੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦਿਹਾਂਤ ਹੋ ਗਿਆ ਹੈ। ਗੁਰਜੀਤ ਤੂਤ ਇੱਕ ਬਹੁਤ ਹੀ ਤਕੜੇ ਅਤੇ ਧਾਕੜ ਕਬੱਡੀ ਖਿਡਾਰੀ ਸਨ। ਗੁਰਜੀਤ ਫਿਰੋਜ਼ਪੁਰ ਦੇ ਪਿੰਡ ਤੂਤ ਨਾਲ ਸਬੰਧਿਤ ਸਨ।
ਆਪਣੀ ਦਮਦਾਰ ਖੇਡ ਅਤੇ ਜ਼ਬਰਦਸਤ ਪ੍ਰਦਰਸ਼ਨ ਨਾਲ ਉਨ੍ਹਾਂ ਨੇ ਕਬੱਡੀ ਦੇ ਮੈਦਾਨਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਉਨ੍ਹਾਂ ਦੇ ਇਸ ਤਰ੍ਹਾਂ ਅਚਾਨਕ ਚਲੇ ਜਾਣ ਦੀ ਖ਼ਬਰ ਨੇ ਕਬੱਡੀ ਜਗਤ ਅਤੇ ਉਨ੍ਹਾਂ ਨੂੰ ਪਿਆਰ ਕਰਨ ਵਾਲਿਆਂ ਨੂੰ ਗਹਿਰਾ ਸਦਮਾ ਦਿੱਤਾ ਹੈ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ।